ਵਿਧਾਨ ਸਭਾ 'ਚ ਹਰਜੋਤ ਬੈਂਸ ਨੇ ਪਰਗਟ ਸਿੰਘ ਨੂੰ 1158 ਭਰਤੀਆਂ ਦੇ ਮਾਮਲੇ 'ਚ ਘੇਰਿਆ

11/28/2023 7:04:37 PM

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਸਰਕਾਰ ਸਮੇਂ ਸਿੱਖਿਆ ਮੰਤਰੀ ਰਹਿਣ ਵਾਲੇ ਪਰਗਟ ਸਿੰਘ 'ਤੇ ਤਿੱਖਾ ਨਿਸ਼ਾਨਾ ਵਿਨ੍ਹਿਆ। ਉਨ੍ਹਾਂ ਕਿਹਾ ਕਿ ਉਹ ਪਰਗਟ ਸਿੰਘ ਦੀ ਬਹੁਤ ਇੱਜ਼ਤ ਕਰਦੇ ਸਨ। ਪਰ ਨਵੰਬਰ 2021 ਦੌਰਾਨ ਜਦੋਂ ਕੋਡ ਆਫ਼ ਕੰਡਕਟ ਲਾਗੂ ਹੋਣ 'ਚ ਸਿਰਫ਼ ਕੁਝ ਕੁ ਘੰਟੇ ਹੀ ਰਹਿ ਗਏ ਸਨ, ਉਸ ਸਮੇਂ ਪਰਗਟ ਸਿੰਘ ਤੇ ਕਾਂਗਰਸ ਦੀ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਖ਼ੋਲ੍ਹਣ ਦਾ ਐਲਾਨ ਕਰ ਦਿੱਤਾ ਸੀ। 

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਇਸ 'ਤੇ ਜਦੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਕਹਿ ਦਿੱਤਾ ਸੀ ਕਿ ਇਹ ਭਰਤੀ ਗ਼ਲਤ ਤਰੀਕੇ ਨਾਲ ਕੀਤੀ ਜਾ ਰਹੀ ਹੈ ਤੇ ਕਦੇ ਵੀ ਪੂਰੀ ਨਹੀਂ ਹੋ ਸਕਦੀ, ਇਸ ਦੇ ਬਾਵਜੂਦ ਸਿਰਫ਼ ਰਾਜਨੀਤਿਕ ਲਾਭ ਲੈਣ ਲਈ ਕਰੀਬ 1,200 ਦੇ ਕਰੀਬ ਲੋਕਾਂ ਦਾ ਭਵਿੱਖ ਖ਼ਰਾਬ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਜੁਲਾਈ 2022 'ਚ ਹਾਈਕੋਰਟ ਦੇ ਜੱਜ ਵੱਲੋਂ ਆਇਆ ਫ਼ੈਸਲਾ ਵੀ ਸੁਣਾਇਆ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਮੈਨੂੰ ਪਤਾ ਹੈ ਕਿ ਇਸ ਫ਼ੈਸਲੇ ਨਾਲ ਲੋਕਾਂ ਦੇ ਭਵਿੱਖ ਖ਼ਰਾਬ ਹੋਣਗੇ, ਇਸ ਦੇ ਬਾਵਜੂਦ ਗ਼ੈਰ-ਕਾਨੂੰਨੀ ਹੋਣ ਕਾਰਨ ਮੈਂ ਇਸ ਭਰਤੀ ਨੂੰ ਪੂਰਾ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ- ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ

ਇਸ ਤੋਂ ਪਹਿਲਾਂ ਹਰਜੋਤ ਬੈਂਸ ਨੇ ਰੇਤ ਮਾਫੀਆ ਬਾਰੇ ਬੋਲਦਿਆਂ ਵੀ ਕਿਹਾ ਕਿ ਰੇਤ ਮਾਫੀਆ ਦੇ ਵੱਡੇ ਸਰਗਣੇ ਰਾਕੇਸ਼ ਚੌਧਰੀ ਨੂੰ ਵੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮਾਈਨਿੰਗ ਮੰਤਰੀ ਦੇ ਅਹੁਦੇ 'ਤੇ ਰਹਿ ਕੇ ਹਰਜੋਤ ਬੈਂਸ ਨੇ ਹੀ ਗ੍ਰਿਫ਼ਤਾਰ ਕਰਵਾਇਆ ਸੀ, ਜਦਕਿ ਅਕਾਲੀ ਦਲ ਦੇ ਇਕ ਆਗੂ ਨੂੰ ਵੀ ਜ਼ਮੀਨ ਦੇ ਘਪਲੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News