ਸਿੱਖਿਆ ਮੰਤਰੀ ਬੈਂਸ ਨੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤਾ ਇਹ ਹੁਕਮ
Friday, Mar 03, 2023 - 09:56 PM (IST)
 
            
            ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ 'ਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ 'ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ 'ਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ
ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈੱਲਫੇਅਰ ਪਾਲਿਸੀ ਮਿਤੀ 07-10-2022 ਨੂੰ ਜਾਰੀ ਕੀਤੀ ਸੀ। ਇਸ ਪਾਲਿਸੀ ਤਹਿਤ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਇਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਆਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਸਕੂਟਰੀ ਸਵਾਰ ਔਰਤ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਵਾਪਰ ਗਿਆ ਭਾਣਾ, ਕੁੜੀ ਤੇ ਬੱਚੇ ਦੀ ਮੌਤ
ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿਨ੍ਹਾਂ ਦਾ ਡਾਟਾ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ 'ਤੇ ਹੈ ਅਤੇ ਜਲਦ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ। ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦਾ ਡਾਟਾ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            