ਭਾਖੜਾ ਡੈਮ 'ਚ ਛੱਡੇ ਪਾਣੀ ਕਾਰਨ ਪਿੰਡਾਂ 'ਚ ਬਣੇ ਹੜ੍ਹ ਵਰਗੇ ਹਾਲਾਤ, ਮੰਤਰੀ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
Tuesday, Aug 15, 2023 - 07:18 PM (IST)
ਰੋਪੜ : ਹਿਮਾਚਲ ’ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਹਾਲਾਤ ਨੂੰ ਦੇਖਦਿਆਂ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਫਲੱਡ ਗੇਟ ਖੋਲ੍ਹਣ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਟੁੱਟ ਗਿਆ ਹੈ, ਜਿਸ ਨਾਲ ਆਸ-ਪਾਸ ਦੇ ਪਿੰਡਾਂ ਪਾਣੀ ਦੀ ਲਪੇਟ ਵਿੱਚ ਆ ਸਕਦੇ ਹਨ।
ਇਹ ਵੀ ਪੜ੍ਹੋ : ਵੱਖ-ਵੱਖ ਟੀਮਾਂ ਵੱਲੋਂ ਫਿਲੌਰ ਤੋਂ ਲੋਹੀਆਂ ਤੱਕ ਧੁੱਸੀ ਬੰਨ੍ਹ ਦਾ ਨਿਰੀਖਣ, ਡੀਸੀ ਨੇ ਡਰੇਨਜ਼ ਵਿਭਾਗ ਨੂੰ ਦਿੱਤੇ ਇਹ ਹੁਕਮ
ਇਸ ਸਭ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਭਾਖੜਾ ਡੈਮ 'ਚ ਜ਼ਿਆਦਾ ਪਾਣੀ ਦੀ ਆਮਦ/ਚੜ੍ਹਨ ਕਾਰਨ ਦਰਿਆ ਦੇ ਨਾਲ ਲੱਗਦੇ ਸਾਡੇ ਕਈ ਪਿੰਡਾਂ ਬੇਲਾ ਧਿਆਨੀ, ਭਲਾਨ, ਭਨਾਮ, ਜਿੰਦਵੜੀ, ਦੱਸਗਰਾਈਂ, ਨਿੱਕੂਵਾਲ ਜੋਲ, ਪਲਾਸੀ, ਚੰਦਪੁਰ, ਬੁਰਜ, ਹਰੀਵਾਲ, ਮਹਿੰਦਲੀ ਕਲਾਂ, ਹਰਸਾ ਬੇਲਾ, ਗੋਹਲਣੀ ਵਿੱਚ ਪਾਣੀ ਆਉਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਪਿੰਡ ਪੁੱਜ ਰਿਹਾ ਹੈ, NDRF ਦੀਆਂ ਟੀਮਾਂ ਆ ਚੁੱਕੀਆਂ ਹਨ ਤੇ ਮੈਂ ਤੇ ਮੇਰੀ ਟੀਮ ਵੀ ਖੁਦ ਪਿੰਡਾਂ ਵਿੱਚ ਹੈ। ਸਮਾਂ ਰਹਿੰਦੇ ਜ਼ਿਆਦਾ ਪਾਣੀ ਵਾਲੇ ਪਿੰਡਾਂ ਦੇ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਤੇ ਸੁਰੱਖਿਅਤ ਜਗ੍ਹਾ 'ਤੇ ਸ਼ਿਫਟ ਹੋਣ। ਬੈਂਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਦਾ ਸਾਹਮਣਾ ਅਸੀਂ ਸਭ ਨੇ ਮਿਲ ਕੇ ਕਰਨਾ ਹੈ।
ਇਹ ਵੀ ਪੜ੍ਹੋ : ਹਿਮਾਚਲ: 24 ਘੰਟਿਆਂ 'ਚ 50 ਤੋਂ ਵੱਧ ਮੌਤਾਂ, ਮੰਦਰ 'ਚੋਂ ਕੱਢੀਆਂ ਗਈਆਂ 11 ਲਾਸ਼ਾਂ, ਬਚਾਅ ਕਾਰਜ ਜਾਰੀ
ਜ਼ਿਕਰਯੋਗ ਹੈ ਕਿ ਪੌਂਗ ਡੈਮ 'ਚ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਬੀਬੀਐੱਮਬੀ ਦੇ ਸੂਤਰਾਂ ਮੁਤਾਬਕ ਪੌਂਗ ਡੈਮ 'ਚੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ, ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਵਿੱਚ ਟਰਬਾਈਨ ਰਾਹੀਂ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8