ਪੇਂਡੂ ਖੇਤਰਾਂ ਨੂੰ ਮਿਲਣਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ : ਹਰਜੋਤ ਬੈਂਸ

Wednesday, Jun 28, 2023 - 12:40 PM (IST)

ਪੇਂਡੂ ਖੇਤਰਾਂ ਨੂੰ ਮਿਲਣਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ : ਹਰਜੋਤ ਬੈਂਸ

ਨੰਗਲ (ਗੁਰਭਾਗ ਸਿੰਘ)-ਆਪਣੇ ਹਲਕੇ ਦੇ ਦੂਰ-ਦੂਰਾਡੇ ਦੇ ਪਿੰਡਾਂ ਦੇ ਦੌਰੇ ਦੌਰਾਨ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੇਲਾ ਧਿਆਨੀ ਦੀ ਸਾਂਝੀ ਸੱਥ ’ਚ ਇਲਾਕਾ ਵਾਸੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਇਹ ਬਹੁਤ ਵੱਡੀ ਤ੍ਰਾਸਦੀ ਹੈ ਕਿ ਇਹ ਇਲਾਕਾ ਝੀਲਾਂ, ਦਰਿਆਵਾਂ, ਨਹਿਰਾਂ ਦੇ ਆਲੇ ਦੁਆਲੇ ਨਾਲ ਘਿਰਿਆ ਹੋਣ ਦੇ ਬਾਵਜੂਦ ਇਥੋਂ ਦੇ ਪਿੰਡਾਂ ’ਚ ਰਹਿ ਰਹੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਵੀ ਨਸੀਬ ਨਹੀਂ ਹੋ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਤਰੱਕੀ ਅਤੇ ਖ਼ੁਸ਼ਹਾਲੀ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ, ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਅਤੇ ਕਾਨਵੈਂਟ/ਮਾਡਲ ਸਕੂਲਾਂ ਦੇ ਮੁਕਾਬਲੇ ਦਾ ਵਾਤਾਵਰਣ ਉਪਲੱਬਧ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈਸਟ ਅਤੇ ਸਿਹਤ ਸਹੂਲਤਾਂ ਦੇ ਰਹੇ ਹਨ, ਲੱਖਾਂ ਲੋਕਾਂ ਦੇ ਘਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ, ਹਰ ਵਰਗ ਨੂੰ ਯੋਗਤਾ ਅਨੁਸਾਰ ਭਲਾਈ ਸਕੀਮਾਂ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਪੰਜਾਬ ’ਚ ਖੁਸ਼ਹਾਲੀ ਅਤੇ ਤਰੱਕੀ ਪਰਤ ਰਹੀ ਹੈ।

 ਇਹ ਵੀ ਪੜ੍ਹੋ-ਜਲੰਧਰ ਦੇ ਬਸਤੀ ਗੁਜ਼ਾਂ 'ਚ ਹੋਏ ਕਰਿਆਨਾ ਸਟੋਰ ਮਾਲਕ ਦਾ ਮਰਡਰ ਕੇਸ ਟਰੇਸ, ਕਾਤਲ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਬੀਤੇ ਦਿਨ ਪਿੰਡ ਬੇਲਾ ਧਿਆਨੀ ’ਚ ‘ਸਾਡਾ ਐੱਮ. ਐੱਲ. ਏ. ਸਾਡੇ ’ਚ’ ਪ੍ਰੋਗਰਾਮ ਤਹਿਤ ਇਕ ਜਨਤਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਹਲਕੇ ਦੇ ਲੋਕਾਂ ਨੇ ਵੱਡੇ ਵੱਡੇ ਰਾਜਨੇਤਾ ਚੁਣ ਕੇ ਵਿਧਾਨ ਸਭਾ ’ਚ ਭੇਜੇ ਜਿਨ੍ਹਾਂ ਨੂੰ ਰਾਜ ਸਰਕਾਰ ’ਚ ਮਹੱਤਵਪੂਰਨ ਅਹੁਦੇ ਮਿਲੇ ਪਰ ਇਹ ਆਗੂ ਮੁੜ ਕੇ ਆਪਣੇ ਹਲਕੇ ਦੇ ਵੋਟਰਾਂ ਦੇ ਵਸਨੀਕਾਂ ਦਾ ਹਾਲ ਅਤੇ ਕੀਤੇ ਵਾਅਦੇ ਭੁੱਲ ਗਏ। ਇਹ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ, ਉਨ੍ਹਾਂ ਨੇ ਬੇਲਾ ਧਿਆਨੀ ’ਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਜ਼ਮੀਨ ਉਪਲੱਬਧ ਕਰਵਾਉਣ ਦੀਆਂ ਸੰਭਾਵਨਾਵਾਂ ਅਤੇ ਸਰਕਾਰੀ ਸਕੂਲ ਲਈ ਲੋੜੀਂਦੇ ਵਿਦਿਆਰਥੀ ਉਪਲੱਬਧ ਕਰਵਾਉਣ ਬਾਰੇ ਕਿਹਾ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਪਾਣੀ ਦੀ ਟੈਂਕੀ ਅਤੇ ਜਲ ਸਪਲਾਈ ਸਹਿਜੋਵਾਲ ਨਾਲ ਸਾਂਝੀ ਹੋਵੇਗੀ ਅਤੇ ਦੋਲਾ ਬਰਾਦਰੀ ਦੇ ਲੋਕਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਹੋਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਹੈ ਇਸ ਲਈ ਦੋਲਾ ਬਰਾਦਰੀ ਦੇ 10ਵੀਂ ਤੇ 12ਵੀਂ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਉਣ ਦੀ ਜ਼ਿੰਮੇਵਾਰੀ ਲੈਂਦੇ ਹਾਂ, ਉਨ੍ਹਾਂ ਬੱਚਿਆ ਨੂੰ ਅਗਲੇ ਚਾਰ ਸਾਲ ’ਚ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇ ਕੇ ਸਮੇਂ ਦੇ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ ਜਿਨ੍ਹਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਉਪਰਾਲੇ ਕਰਾਂਗੇ। ਇਸ ਮੌਕੇ ਬੂਥ ਇੰਚਾਰਜ ਗੁਰਨਾਮ ਸਿੰਘ, ਦੇਵਰਾਜ, ਬਲਵਿੰਦਰ ਸਿੰਘ, ਸਰਪੰਚ ਰਾਮ ਕੁਮਾਰ, ਪੰਚ ਸਰਵਣ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ, ਤਰਸੇਮ ਸੈਣੀ, ਸੁਨੀਤਾ ਰਾਣੀ, ਸੁਨੀਲ ਸੈਣੀ, ਡਾ.ਅਸ਼ਵਨੀ ਕੁਮਾਰ, ਜੀਵਨ ਕੁਮਾਰ, ਜੀਤ ਰਾਮ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ਼ ਸਨਮਾਨ ਕੀਤਾ। ਇਹ ਵੀ ਪੜ੍ਹੋ-ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 


author

shivani attri

Content Editor

Related News