ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
Wednesday, Aug 30, 2023 - 09:55 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਣਨ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਸਹਿ ਵਿੱਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਦੇ ਦਿੱਤੀ ਇਹ ਮਨਜ਼ੂਰੀ
ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਵਿਚ ਰੌਸ਼ਨੀ ਦਾ ਸਹੀ ਪ੍ਰਬੰਧ ਨਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿਚ ਪ੍ਰਯੋਗ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਨੇ ਹੋਰ ਸਮੱਸਿਆਵਾਂ ਦੱਸਦਿਆਂ ਕਿਹਾ ਕਿ ਬਰਸਾਤ ਦੇ ਦਿਨ੍ਹਾਂ ਵਿਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ, ਜਿਸ ਕਾਰਨ ਸਕੂਲ ਆਉਣ-ਜਾਣ ਵਿਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਣ ਵੀ ਦਿੱਕਤਾਂ ਪੇਸ਼ ਆਉਦੀਆਂ ਹਨ। ਇੱਥੇ ਇਹ ਦੱਸਣਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਚ 3300 ਦੇ ਕਰੀਬ ਵਿਦਿਆਰਥੀਆਂ ਨੂੰ 2 ਸ਼ਿਫ਼ਟਾਂ ਵਿਚ ਸਿੱਖਿਆ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੱਖੜੀ ਦੇ ਮੱਦੇਨਜ਼ਰ ਸਕੂਲਾਂ-ਦਫ਼ਤਰਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing
ਵਿਦਿਆਰਥੀਆਂ ਤੋਂ ਜਾਣਕਾਰੀ ਹਾਸਲ ਕਰਨ ਉਪਰੰਤ ਸਕੂਲ ਸਿੱਖਿਆ ਮੰਤਰੀ ਵਲੋਂ ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਿਤ ਜ਼ਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8