ਸਿੱਖਿਆ ਮੰਤਰੀ ਦਾ ਅਹਿਮ ਐਲਾਨ, ਸਰਕਾਰੀ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ 'ਤੇ ਹੋਵੇਗੀ ਭਰਤੀ

Tuesday, Jan 17, 2023 - 06:50 PM (IST)

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਸਮਾਗਮ ਦੌਰਾਨ ਐਲਾਨ ਕੀਤਾ ਕਿ ਸੂਬੇ ਵਿਚ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤਕ ਲਗਾਤਾਰ ਜਾਰੀ ਰਹੇਗਾ। 

PunjabKesari

ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਮੱਥੇ ਲੱਗਾ ਕਲੰਕ, ਨੌਜਵਾਨ ਨੇ ਲਿਫਟ ਦੇਣ ਦੇ ਬਹਾਨੇ 90 ਸਾਲਾ ਬਜ਼ੁਰਗ ਨਾਲ ਕੀਤੀ ਦਰਿੰਦਗੀ

ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੁੱਤੇ ਤੋਂ ਬਚਣ ਦੇ ਚੱਕਰ 'ਚ Swiggy Delivery Boy ਨੇ ਚੁੱਕਿਆ ਅਜਿਹਾ ਕਦਮ ਕਿ ਗੁਆਉਣੀ ਪਈ ਜਾਨ

ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਨ੍ਹਾਂ ਦਾ ਰਾਹ ਰੁਸ਼ਨਾਉਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News