ਹਰਜੋਤ ਬੈਂਸ ਨੇ ਪੰਜਾਬ ਦੀ ਇਸ ਹੋਣਹਾਰ ਧੀ ਨੂੰ ਦਿੱਤੀ ਸ਼ਾਬਾਸ਼ੀ, Facebook 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

Thursday, Oct 12, 2023 - 02:38 PM (IST)

ਹਰਜੋਤ ਬੈਂਸ ਨੇ ਪੰਜਾਬ ਦੀ ਇਸ ਹੋਣਹਾਰ ਧੀ ਨੂੰ ਦਿੱਤੀ ਸ਼ਾਬਾਸ਼ੀ, Facebook 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਹੋਣਹਾਰ ਧੀ ਨਾਮਿਆ ਜੋਸ਼ੀ ਪੁੱਤਰੀ ਕੁਨਾਲ ਜੋਸ਼ੀ ਵਾਸੀ ਜ਼ਿਲ੍ਹਾ ਲੁਧਿਆਣਾ ਨਾਲ ਅੱਜ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਬਾਰੇ ਫੇਸਬੁੱਕ ਪੇਜ 'ਤੇ ਪੋਸਟ ਪਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਣਹਾਰ ਧੀ ਨਾਮਿਆ ਜੋਸ਼ੀ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ

PunjabKesari

ਹਰਜੋਤ ਬੈਂਸ ਨੇ ਦੱਸਿਆ ਕਿ 11ਵੀਂ ਜਮਾਤ ਦੀ ਇਸ ਵਿਦਿਆਰਥਣ ਨੇ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਸਮੇਤ ਕੌਮੀ ਪੱਧਰ ਦੇ ਹੋਰ ਬਹੁਤ ਸਾਰੇ ਐਵਾਰਡ ਹਾਸਲ ਕੀਤੇ ਹਨ। ਇਸ ਦੇ ਨਾਲ ਹੀ ਹੁਣ BETT ਸੰਸਥਾ ਵਲੋਂ ਇੰਗਲੈਂਡ ਵਿਖੇ ਜਨਵਰੀ-2024 'ਚ ਕਰਵਾਈ ਜਾਣ ਵਾਲੀ ਵਿਸ਼ਵ ਕਨਵੈਂਸ਼ਨ 'ਚ ਭਾਰਤ ਦੀ ਇਕਲੌਤੀ ਪ੍ਰਤੀਨਿਧੀ ਵਜੋਂ ਸ਼ਾਮਲ ਹੋਵੇਗੀ। ਉਨ੍ਹਾਂ ਨੇ ਨਾਮਿਆ ਜੋਸ਼ੀ ਨੂੰ ਸ਼ਾਬਾਸ਼ੀ ਦਿੱਤੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੋਇਆ

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News