ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਜਾਰੀ ਹੋ ਗਏ ਇਹ ਹੁਕਮ, ਸਿੱਖਿਆ ਮੰਤਰੀ ਨੇ ਲਿਖੀ ਚਿੱਠੀ

03/05/2023 4:31:58 PM

ਚੰਡੀਗੜ੍ਹ (ਰਮਨਜੀਤ) : ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ 'ਚ ਲਾਗੂ ਕਰਨ ਦੇ ਮੰਤਵ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਜਾਰੀ ਕੀਤਾ ਹੈ। ਇਸ ਪੱਤਰ 'ਚ ਨਿਰਦੇਸ਼ ਦਿੱਤੇ  ਦਿੱਤੇ ਗਏ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲਿਆ ਜਾਵੇ। ਮੁੱਖ ਸਕੱਤਰ ਨੂੰ ਲਿਖੇ ਪੱਤਰ 'ਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ।

ਇਹ ਵੀ ਪੜ੍ਹੋ : ਹੋਲੀ 'ਤੇ ਰੇਲਗੱਡੀਆਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਚੱਲਣਗੀਆਂ ਸਪੈਸ਼ਲ ਟਰੇਨਾਂ

ਇਸ ਲਈ ਇਹ ਜ਼ਰੂਰੀ ਹੈ ਕਿ ਅਧਿਆਪਕ ਸਕੂਲਾਂ 'ਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ, ਮੁੱਖ ਚੋਣ ਅਫ਼ਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ-ਵਟਾਂਦਰਾ ਕਰਕੇ ਨੀਤੀ ਤਿਆਰ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਆਪਣੀ ਮਰਜ਼ੀ ਨਾਲ ਨਹੀਂ ਉਡਾ ਸਕੋਗੇ 'ਡਰੋਨ', ਤਿਆਰ ਹੋ ਰਹੀ ਨਵੀਂ ਨੀਤੀ

ਇਸ ਦੇ ਨਾਲ ਹੀ ਇਸ ਦੀ ਰਿਪੋਰਟ 3 ਮਹੀਨੇ 'ਚ ਪੇਸ਼ ਕੀਤੀ ਜਾਵੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿੱਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇੱਕ ਇਤਿਹਾਸਕ ਫ਼ੈਸਲਾ ਹੋਵੇਗਾ, ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News