ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ
Sunday, Jan 07, 2024 - 04:42 AM (IST)
ਲੁਧਿਆਣਾ (ਵਿੱਕੀ)- ਕੜਾਕੇ ਦੀ ਠੰਡ ’ਚ ਮੁੜ ਤੋਂ ਸਕੂਲਾਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਲਈ ਇਹ ਖ਼ਬਰ ਬਹੁਤ ਅਹਿਮ ਹੈ। ਦਰਅਸਲ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਕੜਾਕੇ ਦੀ ਸਰਦੀ ਦੇ ਬਾਵਜੂਦ ਸਕੂਲਾਂ ’ਚ ਹੋਰ ਛੁੱਟੀਆਂ ਨਹੀਂ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਠੰਡ ਦਾ ਕਹਿਰ! ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਮੌਤ
ਸ਼ਨੀਵਾਰ ਨੂੰ ਪੀ. ਏ. ਯੂ. ਵਿਖੇ ਕਰਵਾਈਆਂ ਕੌਮੀ ਖੇਡਾਂ ਦੇ ਉਦਘਾਟਨੀ ਸਮਾਰੋਹ ’ਚ ਸ਼ਿਰਕਤ ਕਰਨ ਆਏ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਵੀ ਮਹਿਸੂਸ ਕਰ ਰਹੇ ਹਨ ਕਿ ਠੰਡ ਬਹੁਤ ਹੈ ਪਰ ਅਕਾਦਮਿਕ ਕੈਲੰਡਰ ਅਨੁਸਾਰ ਫਿਲਹਾਲ ਛੁੱਟੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਸਾਲ 230 ਦਿਨ ਸਕੂਲ ਜਾਣਾ ਪੈਂਦਾ ਹੈ ਪਰ ਹੜ੍ਹਾਂ ਕਾਰਨ ਇਸ ਸੈਸ਼ਨ ’ਚ ਪਹਿਲਾਂ ਹੀ ਕਈ ਛੁੱਟੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਹੁਣ ਛੁੱਟੀਆਂ ਕਰਨਾ ਸੰਭਵ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' ਸਰਕਾਰ ਨੇ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਲਿਆ ਵਾਪਸ, ਅੱਧੀ ਰਾਤ ਨੂੰ ਜਾਰੀ ਹੋਏ ਨਵੇਂ ਹੁਕਮ
ਬੈਂਸ ਨੇ ਕਿਹਾ ਕਿ ਇਸ ਸਾਲ ਲੋਕ ਸਭਾ ਚੋਣਾਂ ਹਨ, ਜਿਸ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਵੀ ਫਰਵਰੀ ਮਹੀਨੇ ਸ਼ੁਰੂ ਹੋ ਰਹੀਆਂ ਹਨ, ਇਸ ਲਈ ਵਿਦਿਆਰਥੀਆਂ ਕੋਲ ਸਕੂਲਾਂ ’ਚ ਆ ਕੇ ਰਿਵੀਜ਼ਨ ਕਰਨ ਲਈ ਬਹੁਤ ਘੱਟ ਸਮਾਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8