ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
Monday, Aug 04, 2025 - 01:35 PM (IST)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਪਾਵਰਕਾਮ ਨੇ ਸ਼ੁਰੂ ਕਰ ਦਿੱਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e