ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

Thursday, Feb 23, 2023 - 06:07 PM (IST)

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ’ਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ’ਚ ਨਾਂ ਬਿਠਾਏ ਜਾਣ ਦਾ  ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ  ਦੇ ਚੇਅਰਪਰਸਨ ਨੂੰ ਪੱਤਰ ਲਿਖ ਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਹੈ। ਬੈਂਸ ਨੇ  ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਕਿ ਉਨ੍ਹਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪਣੇ-ਆਪਣੇ ਸਕੂਲਾਂ ’ਚ ਜਮਾਂ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਅੱਗੇ ਬੋਰਡ ਦੇ ਖਾਤੇ ਜਮਾਂ ਨਹੀਂ ਕਰਵਾਈ ਜਾਂ ਘੱਟ ਜਮਾਂ ਕਰਵਾਈ ਹੈ, ਜਿਸ ’ਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।

ਇਹ ਵੀ ਪੜ੍ਹੋ : PPCC ਪ੍ਰਧਾਨ ਰਾਜਾ ਵੜਿੰਗ ਦਾ ਦਾਅਵਾ, ਜਲੰਧਰ ਲੋਕ ਸਭਾ ਸੀਟ ਕਾਇਮ ਰੱਖੇਗੀ ਕਾਂਗਰਸ

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਹ ਬਹੁਤ ਗੰਭੀਰ ਕੁਤਾਹੀ ਹੈ ਜਿਸਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਠੀਕ ਨਹੀਂ ਹੈ। ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ’ਚ ਬੈਠਣ ਤੋਂ ਨਾਂ ਰੋਕਿਆ ਜਾਵੇ ਕੁਤਾਹੀ ਦੇ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ।

ਇਹ ਵੀ ਪੜ੍ਹੋ : ਛੁੱਟੀ ’ਤੇ ਆਏ ਫ਼ੌਜੀ ਨੇ ਸੜਕ ਹਾਦਸੇ ’ਚ ਤੋੜਿਆ ਦਮ, ਫ਼ੌਜੀ ਸਨਮਾਨਾਂ ਨਾਲ ਹੋਇਆ ਸਸਕਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News