ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ Students ਲਈ ਖ਼ਾਸ ਖ਼ਬਰ, ਸਿੱਖਿਆ ਮੰਤਰੀ ਨੇ ਖ਼ੁਦ ਕੀਤਾ ਟਵੀਟ
Sunday, Mar 05, 2023 - 12:43 PM (IST)
ਚੰਡੀਗੜ੍ਹ : ਪੰਜਾਬ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਅਗਲਾ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ 'ਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕੀਤਾ ਹੈ। ਹਰਜੋਤ ਬੈਂਸ ਨੇ ਕਿਹਾ ਹੈ ਕਿ ਇਹ ਪੰਜਾਬ 'ਚ ਪਹਿਲੀ ਵਾਰ ਹੋਇਆ ਹੈ ਕਿ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ 'ਚ ਕਿਤਾਬਾਂ ਪਹੁੰਚ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਆਪਣੀ ਮਰਜ਼ੀ ਨਾਲ ਨਹੀਂ ਉਡਾ ਸਕੋਗੇ 'ਡਰੋਨ', ਤਿਆਰ ਹੋ ਰਹੀ ਨਵੀਂ ਨੀਤੀ
ਉਨ੍ਹਾਂ ਨੇ ਕਿਹਾ ਕਿ ਇਹ ਬਦਲਾਅ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਸਦਕਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਹਰਜੋਤ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਬਣਾਉਣ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਇਸ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਤਾਬਾਂ ਦੀ ਛਪਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅਫ਼ੀਮ ਤੇ ਭੁੱਕੀ ਦੇ ਲਾਇਸੈਂਸ ਜਾਰੀ ਕੀਤੇ ਜਾਣ, NGO ਨੇ ਸਰਕਾਰ ਨੂੰ ਕੀਤੀ ਅਪੀਲ
ਦਰਅਸਲ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਦੀ ਵੀ ਇਹ ਸ਼ਿਕਾਇਤ ਰਹਿੰਦੀ ਸੀ ਕਿ ਉਨ੍ਹਾਂ ਨੂੰ ਸੈਸ਼ਨ ਦੇ ਅੱਧ ਤੋਂ ਬਾਅਦ ਹੀ ਕਿਤਾਬਾਂ ਮਿਲਦੀਆਂ ਹਨ। ਇਸ ਕਾਰਨ ਪੰਜਾਬ ਬੋਰਡ ਨੇ ਕਿਤਾਬਾਂ ਦੀ ਛਪਾਈ ਦਾ ਟੀਚਾ ਪਹਿਲਾਂ ਹੀ ਮਿੱਥ ਲਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ