ਹਰਜੋਤ ਬੈਂਸ ਨੇ Teachers ਨੂੰ ਅਨੋਖੇ ਅੰਦਾਜ਼ 'ਚ ਦਿੱਤੀ ਵਧਾਈ, ਪੜ੍ਹੋ ਚਿੱਠੀ 'ਚ ਕੀ ਲਿਖਿਆ
Tuesday, Sep 05, 2023 - 02:54 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 'ਅਧਿਆਪਕ ਦਿਵਸ' 'ਤੇ ਵਧਾਈਆਂ ਦਿੱਤੀਆਂ ਗਈਆਂ ਹਨ। ਉੱਥੇ ਹੀ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਅਨੋਖੇ ਅੰਦਾਜ਼ 'ਚ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਬਿਜਲੀ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
ਅੱਜ ਅਧਿਆਪਕ ਦਿਵਸ ਦੇ ਮੌਕੇ 'ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ਤ ਪੰਜਾਬ ਦੇ ਹਰ ਅਧਿਆਪਕ ਨੂੰ ਭੇਜਿਆ ਗਿਆ ਹੈ। ਇਸ ਖ਼ਤ ਰਾਹੀਂ ਮੈਂ ਅਧਿਆਪਕਾਂ ਦੇ ਕੰਮ ਨੂੰ ਸਿਜਦਾ ਕਰਦਾ ਹਾਂ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਵਿਧਾਇਕਾ ਦੇ ਘਰ ਆਈਆਂ ਖ਼ੁਸ਼ੀਆਂ, ਪਰਮਾਤਮਾ ਨੇ ਬਖ਼ਸ਼ੀ ਪੁੱਤ ਦੀ ਦਾਤ
ਹਰਜੋਤ ਬੈਂਸ ਨੇ ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਹਰ ਇਕ ਅਧਿਕਾਰੀ, ਮੁਲਾਜ਼ਮ, ਜਿਨ੍ਹਾਂ 'ਚ ਸਕੂਲ ਦੇ ਚੌਂਕੀਦਾਰ ਤੋਂ ਲੈ ਕੇ ਮਿਡ-ਡੇਅ-ਮੀਲ ਵਰਕਰ, ਸੇਵਾਦਾਰ ਤੋਂ ਲੈ ਕੇ ਕਲੈਰੀਕਲ ਸਟਾਫ਼ ਅਤੇ ਵਿਸ਼ੇਸ਼ ਤੌਰ 'ਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8