ਹਰਮਨਜੀਤ ਨੇ ਜ਼ਿਲਾ ਪੱਧਰੀ ਮੁਕਾਬਲੇ 'ਚੋਂ ਹਾਸਲ ਕੀਤਾ ਤੀਜਾ ਸਥਾਨ

Sunday, Jul 30, 2017 - 07:45 AM (IST)

ਹਰਮਨਜੀਤ ਨੇ ਜ਼ਿਲਾ ਪੱਧਰੀ ਮੁਕਾਬਲੇ 'ਚੋਂ ਹਾਸਲ ਕੀਤਾ ਤੀਜਾ ਸਥਾਨ

ਸ੍ਰੀ ਮੁਕਤਸਰ ਸਾਹਿਬ  (ਪਵਨ) - ਕਾਲਜ ਦੇ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਬਲਾਕ 1 ਅਤੇ 2 ਦੇ ਹਾਈ ਅਤੇ ਸੈਕੰਡਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬ ਦੇ ਮੈਂਬਰ ਵਿਦਿਆਰਥੀਆਂ ਦੇ ਲੇਖ ਲਿਖਣ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਜਮਾਤ ਬਾਰ੍ਹਵੀਂ ਦੀ ਵਿਦਿਆਰਥਣ ਹਰਮਨਜੀਤ ਕੌਰ ਨੇ 'ਲੋਕ ਅਦਾਲਤਾਂ ਦੀ ਸਾਰਥਿਕਤਾ' ਵਿਸ਼ੇ 'ਤੇ ਲਿਖੇ ਲੇਖ 'ਚ ਤੀਜਾ ਸਥਾਨ ਹਾਸਲ ਕੀਤਾ।
ਕਾਰਜਕਾਰੀ ਪ੍ਰਿੰਸੀਪਲ ਡਾ. ਜਸਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਨਰਲ ਅਵੇਅਰਨੈੱਸ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਕਲਾ ਦਾ ਸੁਮੇਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਵੱਡੀ ਭੂਮਿਕਾ ਅਦਾ ਕਰਦਾ ਹੈ।


Related News