ਹਰਮੀਤ ਕਾਦੀਆਂ ਨੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ''ਤੇ ਚੁੱਕੇ ਸਵਾਲ

Wednesday, Mar 19, 2025 - 11:18 PM (IST)

ਹਰਮੀਤ ਕਾਦੀਆਂ ਨੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ''ਤੇ ਚੁੱਕੇ ਸਵਾਲ

ਗੁਰਦਾਸਪੁਰ : ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਅੱਜ ਕਿਸਾਨੀ ਮਸਲਿਆਂ ਉੱਤੇ ਸੱਤਵੇਂ ਗੇੜ ਦੀ ਗੱਲਬਾਤ ਹੋਈ। ਇਸ ਗੱਲਬਾਤ ਮਗਰੋਂ ਪੰਜਾਬ ਪੁਲਸ ਵੱਲੋਂ ਜਗਜੀਤ ਸਿੰਘ ਡੱਲੇਵਾਲ ਤੇ ਸਰਵਨ ਸਿੰਘ ਪੰਧੇਰ ਸਣੇ ਕਿਸਾਨ ਆਗੂਆਂ ਨੂੰ ਡਿਟੇਨ ਕਰ ਲਿਆ ਗਿਆ। ਇਸ ਮਗਰੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਉੱਤੇ ਸਵਾਲ ਚੁੱਕੇ ਹਨ। 
 

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਕੀਤੀ ਇਕ ਪੋਸਟ ਵਿਚ ਕਿਹਾ ਕਿ ਕੀ ਮੀਟਿੰਗ ਇਕ ਝਾਂਸਾ ਸੀ? ਕੀ ਸੰਵਿਧਾਨ ਦੇ ਮੁਤਾਬਕ ਸ਼ਾਂਤਮਈ ਅੰਦੋਲਨ ਕਰਨ ਦਾ ਹੱਕ ਵੀ ਨਹੀਂ ਰਿਹਾ? ਕੀ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ?
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News