ਲੁਧਿਆਣਾ ਦਾ 'ਲਾਡੋਵਾਲ ਟੋਲ ਪਲਾਜ਼ਾ' ਰਹੇਗਾ ਬੰਦ, ਹਰਮੀਤ ਸਿੰਘ ਕਾਦੀਆਂ ਨੇ ਦਿੱਤਾ ਵੱਡਾ ਬਿਆਨ

Wednesday, Dec 15, 2021 - 02:22 PM (IST)

ਲੁਧਿਆਣਾ ਦਾ 'ਲਾਡੋਵਾਲ ਟੋਲ ਪਲਾਜ਼ਾ' ਰਹੇਗਾ ਬੰਦ, ਹਰਮੀਤ ਸਿੰਘ ਕਾਦੀਆਂ ਨੇ ਦਿੱਤਾ ਵੱਡਾ ਬਿਆਨ

ਲੁਧਿਆਣਾ (ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅੱਜ ਲੁਧਿਆਣਾ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਟੋਲ ਪਲਾਜ਼ਿਆਂ ਵੱਲੋਂ ਦੁੱਗਣੀ ਫ਼ੀਸ ਦੇ ਮਾਮਲੇ 'ਚ ਅਗਲੇ ਹੁਕਮਾਂ ਤੱਕ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਸੰਬਰ ਤੋਂ ਟੋਲ ਪਲਾਜ਼ੇ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਰੇਟਾਂ 'ਚ ਵਾਧਾ ਹੋਣ ਕਾਰਨ ਅਗਲੀ ਮੀਟਿੰਗ ਤੱਕ ਬਾਕੀ ਟੋਲ ਪਲਾਜ਼ਿਆਂ ਵਾਂਗ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਰਹੇਗਾ।

ਇਹ ਵੀ ਪੜ੍ਹੋ : ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ

ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਜਲਦ ਹੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਲੇਟ ਮੰਨੀਆਂ ਹਨ ਤਾਂ ਕਰਕੇ ਸਰਕਾਰ ਨੂੰ ਘਾਟਾ ਪਿਆ ਹੈ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਪੰਜਾਬ 'ਚੋਂ ਸਾਰੇ ਧਰਨੇ ਚੁੱਕ ਲਏ ਜਾਣਗੇ ਪਰ ਸਰਕਾਰ ਵੱਲੋਂ ਟੋਲ ਪਲਾਜ਼ਿਆਂ 'ਤੇ ਫ਼ੀਸ ਵਧਾ ਕਦਿੱਤੀ ਗਈ ਹੈ, ਜਿਸ ਤੋਂ ਬਾਅਦ ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਅੱਜ, ਸਿੱਧੂ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News