ਪ੍ਰਸ਼ਾਸਨ ਨੇ ਲਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ
Wednesday, Jan 28, 2026 - 01:12 PM (IST)
ਪਟਿਆਲਾ (ਬਲਜਿੰਦਰ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ ਲੈ ਲਿਆ ਗਿਆ ਹੈ। ਅੱਜ ਸਵੇਰੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕਰਕੇ ਵਿਧਾਇਕ ਪਠਾਣਮਾਜਰਾ ਦਾ ਸਮਾਨ ਟਰੱਕਾਂ ਵਿਚ ਭਰ ਕੇ ਭੇਜ ਦਿੱਤਾ ਗਿਆ। ਇੱਥੇ ਦੱਸਣਯੋਗ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਹ ਗ੍ਰਿਫਤਾਰ ਨਹੀਂ ਹੋਏ ਜਿਸ ਕਾਰਨ ਉਨ੍ਹਾਂ ਨੂੰ ਮਾਨਯੋਗ ਅਦਾਲਤ ਨੇ ਭਗੌੜਾ ਵੀ ਕਰਾਰ ਦਿੱਤਾ ਹੋਇਆ ਹੈ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਰਕਾਰੀ ਕੋਠੀ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ।
