ਹਰਮੀਤ ਸਿੰਘ ਪਠਾਣਮਾਜਰਾ ਦਾ ਵਧਿਆ ਰਿਮਾਂਡ, ਜਬਰ-ਜ਼ਿਨਾਹ ਮਾਮਲੇ 'ਚ ਹੋਈ ਹੈ ਗ੍ਰਿਫ਼ਤਾਰੀ

Sunday, Mar 29, 2026 - 03:55 PM (IST)

ਹਰਮੀਤ ਸਿੰਘ ਪਠਾਣਮਾਜਰਾ ਦਾ ਵਧਿਆ ਰਿਮਾਂਡ, ਜਬਰ-ਜ਼ਿਨਾਹ ਮਾਮਲੇ 'ਚ ਹੋਈ ਹੈ ਗ੍ਰਿਫ਼ਤਾਰੀ

ਪਟਿਆਲਾ (ਵੈੱਬ ਡੈਸਕ, ਬਲਜਿੰਦਰ) : ਜਬਰ-ਜ਼ਿਨਾਹ ਮਾਮਲੇ 'ਚ ਗ੍ਰਿਫ਼ਤਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਪਠਾਣਮਾਜਰਾ ਨੂੰ 7 ਦਿਨਾਂ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ ਹੈ। ਅੱਜ ਪਠਾਣਮਾਜਰਾ ਦਾ 5 ਦਿਨਾਂ ਦਾ ਰਿਮਾਂਡ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੜ੍ਹੋ ਕੀ ਹੈ ਪੂਰਾ ਮਾਮਲਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ 'ਚ ਫ਼ਰਾਰ ਚੱਲ ਰਿਹਾ ਸੀ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ, ਜੈੱਕ ਨਾਲ ਚੁੱਕਿਆ ਜਾ ਰਿਹਾ ਸੀ ਮਕਾਨ

ਐੱਫ. ਆਈ. ਆਰ. ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇੱਕ ਔਰਤ, ਜੋ ਸਾਲ 2013-14 ਵਿੱਚ ਪਠਾਣਮਾਜਰਾ ਦੇ ਸੰਪਰਕ ਵਿੱਚ ਆਈ ਸੀ, ਉਸ ਨੇ ਪਠਾਣਮਾਜਰਾ 'ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਦੇ ਸਬੰਧ ਵਿਚ ਉਸ ਨੇ ਕਾਰਵਾਈ ਦੀ ਮੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News