ਏਸ਼ੀਅਨ ਖੇਡਾਂ 'ਚ 2 ਚਾਂਦੀ ਦੇ ਤਮਗੇ ਜਿੱਤ ਕੇ ਹਰਮਿਲਨ ਬੈਂਸ ਨੇ ਦੇਸ਼ ਤੇ ਦੁਨੀਆ ਭਰ 'ਚ ਕੀਤਾ ਹੁਸ਼ਿਆਰਪੁਰ ਦਾ ਨਾਂ ਰੌਸ਼ਨ

10/07/2023 5:39:51 PM

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੀ ਰਹਿਣ ਵਾਲੀ ਹਰਮਿਲਨ ਬੈਂਸ ਨੇ ਚੀਨ ਚ ਹੋਈਆਂ ਏਸ਼ੀਆਂ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ 2 ਸਿਲਵਰ ਮੈਡਲ ਜਿੱਤ ਕੇ ਹੁਸ਼ਿਆਰਪੁਰ ਦਾ ਨਾਂ ਭਾਰਤ ਅਤੇ ਦੁਨੀਆ 'ਚ ਰੌਸ਼ਨ ਕੀਤਾ ਹੈ। ਹਰਮਿਲਨ ਦੀ ਇਸ ਉਪਲਬਧੀ 'ਤੇ ਜਿੱਥੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਦੇਸ਼ ਭਰ ਦੇ ਲੋਕਾਂ ਨੂੰ ਵੀ ਹਰਮਿਲਨ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਟਰੱਸਟ ਦੀਆਂ 'ਇੰਪਰੂਵਮੈਂਟ' ਸਕੀਮਾਂ ਨੂੰ ਲੱਗਾ ਵੱਡਾ ਝਟਕਾ, ਅਦਾ ਕਰਨੀ ਪਵੇਗੀ ਵੱਡੀ ਰਕਮ

ਜਦੋਂ ਮੀਡੀਆ ਵਲੋਂ ਹਰਮਿਲਨ ਬੈਂਸ ਦੇ ਪਿਤਾ ਅਮਨਦੀਪ ਬੈਂਸ ਅਤੇ ਭਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਰਮਿਲਨ ਦੀ ਇਸ ਪ੍ਰਾਪਤੀ ਪਿੱਛੇ ਉਸਦਾ ਕਈ ਸਾਲਾਂ ਦਾ ਸੰਘਰਸ਼ ਹੈ ਤੇ ਹਰਮਿਲਨ ਨੂੰ ਇਸ ਮੁਕਾਮ ਤੱਕ ਪਹੁੰਚਣ ਲਈ ਕਈ ਦਿੱਕਤਾਂ ਦਾ ਵੀ ਸਾਹਮਣੇ ਕਰਨਾ ਪਿਆ ਹੈ। 

ਜ਼ਿਕਰਯੋਗ ਹੈ ਕਿ ਚੀਨ ਦੇ ਹਾਂਗਜ਼ੂ ਸ਼ਹਿਰ 'ਚ ਹੋ ਰਹੀਆਂ ਏਸ਼ੀਅਨ ਖੇਡਾਂ 'ਚ ਭਾਰਤ ਦੀ ਐਥਲੀਟ ਹਰਮਿਲਨ ਬੈਂਸ ਨੇ 800 ਮੀਟਰ ਤੇ 1500 ਮੀਟਰ ਦੌੜ 'ਚ ਚਾਂਦੀ ਦੇ ਤਮਗੇ ਜਿੱਤੇ ਸਨ। 800 ਮੀਟਰ ਦੌੜ 'ਚ ਸ਼ੁਰੂਆਤ 'ਚ ਪਿੱਛੜਨ ਤੋਂ ਬਾਅਦ ਉਸ ਨੇ ਰਫਤਾਰ ਫੜਦੇ ਹੋਏ ਚੀਨ ਦੀ ਖਿਡਾਰਨ ਵਾਂਗ ਚਿਨਯੂ ਨੂੰ ਪਛਾੜ ਕੇ ਚਾਂਦੀ ਦਾ ਤਮਗਾ ਆਪਣੇ ਨਾਂ ਕੀਤਾ ਸੀ। ਬੈਂਸ ਨੇ ਇਹ ਦੌੜ 2:03:75 ਮਿੰਟ 'ਚ ਪੂਰੀ ਕੀਤੀ ਸੀ, ਜਦਕਿ 1500 ਮੀਟਰ ਦੇ ਮੁਕਾਬਲੇ 'ਚ ਉਸ ਨੇ 4:12:72 ਮਿੰਟ ਦਾ ਸਮਾਂ ਲਿਆ ਸੀ। 

ਇਹ ਵੀ ਪੜ੍ਹੋ : 11ਵੀਂ ’ਚ ਦਾਖ਼ਲੇ ਲਈ ਇਕ ਹੋਰ ਮੌਕਾ, 9 ਤੱਕ ਜਮ੍ਹਾ ਕਰਵਾਓ ਫਾਰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha