ਹਰਮੋਹਿੰਦਰ ਸਿੰਘ ਲੱਕੀ ਬਣੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ
Sunday, Jun 12, 2022 - 05:37 PM (IST)

ਚੰਡੀਗੜ੍ਹ (ਬਿਊਰੋ) : ਹਰਮੋਹਿੰਦਰ ਸਿੰਘ ਲੱਕੀ ਨੂੰ ਚੰਡੀਗੜ੍ਹ ਕਾਂਗਰਸ ਦਾ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਕਾਂਗਰਸ ’ਚੋਂ ਮੁਅੱਤਲ ਕਰਨ ਮਗਰੋਂ ਸੁਭਾਸ਼ ਚਾਵਲਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਉਥਲ-ਪੁਥਲ ਵਾਲਾ ਮਾਹੌਲ ਪੈਦਾ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਹਰਮੋਹਿੰਦਰ ਸਿੰਘ ਲੱਕੀ ਚੰਡੀਗੜ੍ਹ ਨਗਰ ਨਿਗਮ ’ਚ ਡਿਪਟੀ ਮੇਅਰ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਅਦਾਲਤੀ ਸੰਮਨ ਨੂੰ ਲੈ ਕੇ ਪੰਚਾਇਤ ਮੰਤਰੀ ਧਾਲੀਵਾਲ ’ਤੇ ਸੁਖਪਾਲ ਖਹਿਰਾ ਦਾ ਨਿਸ਼ਾਨਾ, ਕਹੀ ਇਹ ਗੱਲ