ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ

Friday, Jun 30, 2023 - 07:14 PM (IST)

ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ

 ਚੰਡੀਗੜ੍ਹ (ਬਿਊਰੋ) : ਸਾਬਕਾ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਪ੍ਰੀਤਮ ਸੰਧੂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਿਤਾ ਪ੍ਰੀਤਮ ਸੰਧੂ ਨੂੰ ਖਰੜ ਸਥਿਤ ਘਰ ਵਿਖੇ ਦਿਲ ਦਾ ਦੌਰਾ ਪੈਣ ’ਤੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼

ਉਹ 57 ਸਾਲ ਦੇ ਸਨ। ਪਿਤਾ ਦੀ ਮੌਤ ਸਮੇਂ ਹਰਨਾਜ਼ ਕੌਰ ਸੰਧੂ ਮੁੰਬਈ ’ਚ ਸਨ। ਜ਼ਿਕਰਯੋਗ ਹੈ ਕਿ ਜਦੋਂ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਸੀ ਤਾਂ ਪਿਤਾ ਪ੍ਰੀਤਮ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੀ ਧੀ ’ਤੇ ਬਹੁਤ ਮਾਣ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸਬ-ਡਵੀਜ਼ਨ ਵਾਸੀ 57 ਸਾਲਾ ਪ੍ਰੀਤਮ ਸਿੰਘ ਬਹੁਤ ਸਾਲ ਪਹਿਲਾਂ ਖਰੜ ਵਿਖੇ ਆ ਗਏ ਸਨ। 

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ


author

Manoj

Content Editor

Related News