ਕਾਂਗਰਸੀਆਂ ਨੂੰ ਨਹੀਂ ਪਤਾ ਉਨ੍ਹਾਂ ਦਾ ਕੈਪਟਨ ਕੌਣ : ਚੀਮਾ
Saturday, Dec 01, 2018 - 07:06 PM (IST)

ਸੰਗਰੂਰ : ਨਵਜੋਤ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਦਿੱਤੇ ਗਏ ਬਿਆਨ 'ਤੇ ਵਿਰੋਧੀਆਂ ਨੇ ਹਮਲੇ ਬੋਲਣੇ ਸ਼ੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਕਾਂਗਰਸੀਆਂ ਨੂੰ ਅਜੇ ਤਕ ਇਹ ਹੀ ਨਹੀਂ ਪਤਾ ਕਿ ਉਨ੍ਹਾਂ ਦਾ ਕੈਪਟਨ ਕੌਣ ਹੈ। ਇਸ ਦੇ ਨਾਲ ਹੀ ਚੀਮਾ ਕਰਤਾਰਪੁਰ ਲਾਂਘੇ ਨੂੰ ਲੈ ਕੇ ਰਾਜਨੀਤੀ ਨਾ ਕਰਨ ਦੀ ਵੀ ਗੱਲ ਆਖੀ ਹੈ।
ਗੋਪਾਲ ਚਾਵਲਾ ਨਾਲ ਸਿੱਧੂ ਅਤੇ ਲੌਂਗੋਵਾਲ ਦੀ ਵਾਇਰਲ ਹੋਈ ਤਸਵੀਰ 'ਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਤਸਵੀਰਾਂ ਨਾਲ ਕੁੱਝ ਨਹੀਂ ਹੁੰਦਾ ਪਰ ਜੇਕਰ ਕਿਸੇ ਵੀ ਆਗੂ ਦੇ ਚਾਵਲਾ ਨਾਲ ਸਬੰਧ ਹਨ ਤਾਂ ਉਸ ਦੀ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਦੇਸ਼ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ।