ਕੈਪਟਨ ਨੇ ਸਹੁੰ ਖਾ ਕੇ ਵੀ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ : ਚੀਮਾ

Wednesday, May 29, 2019 - 06:48 PM (IST)

ਕੈਪਟਨ ਨੇ ਸਹੁੰ ਖਾ ਕੇ ਵੀ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ : ਚੀਮਾ

ਬਾਘਾ ਪੁਰਾਣਾ (ਰਾਕੇਸ਼) : ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅਮਨ ਗਰੇਵਾਲ ਦੇ ਦਫਤਰ ਵਿਖੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ 2022 ਦੀਆਂ ਚੋਣਾਂ ਨੂੰ ਲੈ ਕੇ ਪਿੰਡ-ਪਿੰਡ ਸਰਗਰਮੀਆਂ ਵਿਧਾਉਂਦੀ ਹੋਈ ਵੱਧ ਤੋਂ ਵੱਧ ਵਰਕਰਾਂ ਨੂੰ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਕਾਲੀ ਦਲ ਦੇ ਰਾਹ 'ਤੇ ਤੁਰੀ ਹੋਈ ਹੈ। ਅਕਾਲੀ ਦਲ ਨੇ ਜਿਸ ਤਰ੍ਹਾਂ 10 ਸਾਲ ਲੋਕਾਂ ਨਾਲ ਝੂਠ ਬੋਲਿਆ ਸੀ, ਉਸੇ ਤਰ੍ਹਾਂ ਕੈਪਟਨ ਸਰਕਾਰ ਝੂਠ ਦੀ ਰਾਜਨੀਤੀ ਕਰ ਰਹੀ ਹੈ ਅਤੇ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਵਿਚ ਪੂਰੀ ਤਰ੍ਹਾਂ ਫਰੈਂਡਲੀ ਮੈਚ ਖੇਡਿਆ ਹੈ। 
ਉਨ੍ਹਾਂ ਕਿਹਾ ਕਿ ਕੈਪਟਨ ਨੇ ਸਹੁੰ ਖਾ ਕੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਚੁੱਪ ਧਾਰ ਲਈ ਹੈ। ਇਥੇਂ ਤੱਕ ਕਿ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ ਗਏ, ਗਰੀਬਾਂ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਪਲਾਟ, ਸਮਾਰਟ ਫੋਨ ਦੇਣ ਦੇ ਜੋ ਚੋਣ ਮੈਨੀਫੈਸਟੋ ਵਿਚ ਵਾਅਦੇ ਕੀਤੇ ਗਏ ਸਨ, ਉਹ 2 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਪੂਰੇ ਨਹੀਂ ਕੀਤੇ।  


author

Gurminder Singh

Content Editor

Related News