ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

08/14/2022 5:09:31 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ 'ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ। ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

rajwinder kaur

This news is Content Editor rajwinder kaur