ਵਿੱਤ ਮੰਤਰੀ ਹਰਪਾਲ ਚੀਮਾ, ਸੁਸ਼ੀਲ ਰਿੰਕੂ ਤੇ ਹੋਰ ਆਗੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
Sunday, Apr 09, 2023 - 11:25 PM (IST)

ਕਿਸ਼ਨਗੜ੍ਹ (ਬੈਂਸ)-ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਜਲੰਧਰ ਲੋਕ ਸਭਾ ਸੀਟ ਦੇ ਉਮੀਦਵਾਰ ਸ਼ੁਸੀਲ ਰਿੰਕੂ, ਹਲਕਾ ਵਿਧਾਇਕ ਬਲਕਾਰ ਸਿੰਘ, ਸ਼ੀਤਲ ਅੰਗੁਰਾਲ, ਰਮਨ ਅਰੋੜਾ, ਜਗਰੂਪ ਸਿੰਘ ਗਿੱਲ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਵਿਧਾਇਕ ਜਗਵੀਰ ਸਿੰਘ ਬਰਾੜ, ਸਕੱਤਰ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੇ ‘ਆਪ’ ਦੇ ਕਈ ਹੋਰ ਆਗੂ ਨਤਮਸਤਕ ਹੋਏ।
ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ
ਇਨ੍ਹਾਂ ਸਮੂਹ ਆਗੂਆਂ ਨੂੰ ਡੇਰੇ ਪਹੁੰਚਣ ’ਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਵਾਲਿਆਂ ਦੇ ਆਸ਼ੀਰਵਾਦ ਨਾਲ ਡੇਰੇ ਦੇ ਟਰੱਸਟ ਮੈਂਬਰਾ ਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ ’ਤੇ ਜੀ ਆਇਆਂ ਨੂੰ ਆਖਿਆ ਗਿਆ। ਡੇਰੇ ਪਹੁੰਚੇ ਇਨ੍ਹਾਂ ਆਗੂਆਂ ਵੱਲੋਂ ਸਭ ਤੋਂ ਪਹਿਲਾਂ ਮੰਦਿਰ ’ਚ ਸੁਸ਼ੋਭਿਤ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਪ੍ਰਤਿਭਾ ਨੂੰ ਫੁੱਲ ਮਾਲਾਵਾਂ ਅਰਪਿਤ ਕਰਦਿਆ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਦੇ ਟਰੱਸਟ ਮੈਂਬਰਾਂ ਤੇ ਸੇਵਾਦਾਰਾਂ ’ਚੋਂ ਜਨਰਲ ਸਕੱਤਰ ਐਡ. ਸਤਪਾਲ ਵਿਰਦੀ, ਸੇਵਾ-ਮੁਕਤ ਆਈ. ਆਰ. ਐੱਸ. ਜੋਗਿੰਦਰ ਪਾਲ ਵਿਰਦੀ, ਨਿਰੰਜਣ ਦਾਸ ਚੀਮਾ, ਹਰਦੇਵ ਦਾਸ, ਵਰਿੰਦਰ ਦਾਸ ਬੱਬੂ, ਦਵਿੰਦਰ ਦਾਸ, ਪਰਮਿੰਦਰ ਟਾਂਡਾ, ਧਰਮਪਾਲ, ਸਤੀਸ਼ ਕੁਮਾਰ, ਗਿਆਨੀ ਰਮੇਸ਼ ਦਾਸ ਆਦਿ ਸਭ ਨੇ ਸਾਰੇ ਆਗੂਆਂ ਨੂੰ ਮੰਦਿਰ ਕਾਂਸ਼ੀ ਬਨਾਰਸ ਵਿਖੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਵਾਹਗਾ ਬਾਰਡਰ ’ਤੇ ਤਿਰੰਗਾ ਲਹਿਰਾਉਣ ਲਈ ਲਗਾਇਆ ਪੋਲ, ਪਾਕਿਸਤਾਨ ਖੜ੍ਹਾ ਕਰ ਰਿਹੈ ਵਿਵਾਦ