ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਰਿਆ ਤਹਿਸੀਲ ਦਫ਼ਤਰ ’ਚ ਛਾਪਾ, ਗੈਰ ਹਾਜ਼ਰ ਮਿਲੇ ਤਹਿਸੀਲਦਾਰ
Wednesday, Mar 30, 2022 - 06:26 PM (IST)
ਦਿੜ੍ਹਬਾ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਲਗਾਤਾਰ ਐਕਸ਼ਨ ਵਿਚ ਹਨ। ਅੱਜ ਸਵੇਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਤਹਿਸੀਲ ਦਫ਼ਤਰ ਵਿਚ ਅਚਨਚੇਤ ਦੌਰਾ ਕੀਤਾ ਅਤੇ ਇੰਡੀਆ ਸੈਂਟਰ ਵਿਖੇ ਸੁਵਿਧਾ ਕੇਂਦਰ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਨਾਇਬ ਤਹਿਸੀਲਦਾਰ ਗੈਰ ਹਾਜ਼ਰ ਸਨ, ਜਿਸ ਦੇ ਮੱਦੇਨਜ਼ਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੇ ਫੀਸ ਵਧਾਉਣ ’ਤੇ ਲਗਾਈ ਰੋਕ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਅਤੇ ਸਬ-ਖਜ਼ਾਨਾ ਦਫ਼ਤਰਾਂ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪਾਰਦਰਸ਼ੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨੁਸਾਰ ਸਮੂਹ ਅਧਿਕਾਰੀ, ਕਰਮਚਾਰੀ ਸਮੇਂ ਸਿਰ ਦਫਤਰ ਆਉਣ ਅਤੇ ਦਫ਼ਤਰੀ ਸਮੇਂ ਦੌਰਾਨ ਆਪਣੀ ਸੀਟ ’ਤੇ ਹਾਜ਼ਰ ਰਹਿਣ ਤਾਂ ਜੋ ਆਮ ਜਨਤਾ, ਪੈਨਸ਼ਨਰਜ਼, ਸਰਕਾਰੀ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਦੀ ਛੁੱਟੀ ਦੌਰਾਨ ਉਸ ਦੀ ਥਾਂ ਕੋਈ ਜ਼ਰੂਰ ਹੋਵੇ। ਆਮ ਪਬਲਿਕ, ਸੀਨੀਅਰ ਸਿਟੀਜਨ, ਪੈਨਸ਼ਨਰਜ਼ ਆਦਿ ਨਾਲ ਨਰਮੀ ਭਰਿਆ ਵਤੀਰਾ ਵਰਤਿਆ ਜਾਵੇ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਜਾਵੇ।ਇਸ ਸੰਬੰਧੀ ਕਿਸੇ ਕਿਸਮ ਦੀ ਚੂਕ ਦੀ ਸੂਰਤ ਵਿਚ ਸਬੰਧਤ ਅਧਿਕਾਰੀ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਐਕਸ਼ਨ ’ਚ ਭਗਵੰਤ ਮਾਨ ਸਰਕਾਰ, ਸਖ਼ਤ ਫ਼ੈਸਲਾ ਲੈਂਦਿਆਂ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?