ਹਰਪਾਲ ਚੀਮਾ ਨੇ ਮੰਗਿਆ ਕੈਪਟਨ ਦਾ ਅਸਤੀਫਾ
Monday, Apr 01, 2019 - 04:15 PM (IST)
ਚੰਡੀਗੜ੍ਹ : ਪੰਜਾਬ 'ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਹੱਲਾ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲਕਾਂਡ ਅਤੇ ਫਿਰੋਜ਼ਪੁਰ 'ਚ ਜਿਵੇਂ ਗੋਲੀਆਂ ਚੱਲੀਆਂ ਹਨ, ਉਸ ਤੋਂ ਇਹੀ ਲੱਗ ਰਿਹਾ ਹੈ ਕਿ ਕੈਪਟਨ ਸਰਕਾਰ ਸੂਬੇ 'ਚ ਸ਼ਾਂਤੀ ਬਣਾਈ ਰੱਖਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਨੇ ਕੈਪਟਨ ਨੂੰ ਘੇਰਦੇ ਹੋਏ ਕਿਹਾ ਕਿ ਕੈਪਟਨ ਕੋਲ ਗ੍ਰਹਿ ਮੰਤਰਾਲੇ ਵੀ ਹੈ ਪਰ ਉਹ ਗ੍ਰਹਿ ਮੰਤਰੀ ਹੋਣ ਦੇ ਨਾਤੇ ਕੰਮ ਨਹੀਂ ਕਰ ਪਾ ਰਹੇ, ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਆਪਣਾ ਕਾਰਜਭਾਰ ਕਿਸੇ ਨੂੰ ਹੋਰ ਨੂੰ ਸੰਭਾਲ ਦੇਣਾ ਚਾਹੀਦਾ ਹੈ। ਕਾਂਗਰਸ 'ਤੇ ਵਾਰ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਕਿਸੇ ਤਰ੍ਹਾਂ ਦਾ ਕੰਮ ਉਨ੍ਹਾਂ ਦੀ ਸਰਕਾਰ ਨਹੀਂ ਕਰ ਸਕੀ ਹੈ, ਜਿਸ ਕਾਰਨ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਜਨਤਾ ਹੀ ਕਾਂਗਰਸ ਨੂੰ ਸਬਕ ਸਿਖਾਵੇਗੀ।