... ਤੇ ਹੁਣ ਬੈਂਸ ਤੋਂ ਬਾਅਦ ''ਆਪ'' ਵਲੋਂ ਸਿੱਧੂ ਨੂੰ ਵੱਡੀ ਆਫਰ

06/15/2019 6:18:43 PM

ਲੁਧਿਆਣਾ (ਮਹਿੰਦਰੂ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਸਿੱਧੂ ਨੂੰ ਪੀ. ਡੀ. ਏ. 'ਚ ਆਉਣ ਦਾ ਸੱਦਾ ਦੇਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਲੋਂ ਵੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਆਫਰ ਦਿੱਤਾ ਗਿਆ ਹੈ। ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸਿੱਧੂ ਨੂੰ ਪਾਰਟੀ 'ਚ ਬਿਨਾਂ ਸ਼ਰਤ ਆਉਣ ਦਾ ਸੱਦਾ ਦਿੱਤਾ ਹੈ।

ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ 'ਚ ਵਧੀਆ ਪ੍ਰਦਰਸ਼ਨ ਨਾ ਕਰਨ ਨੂੰ ਲੈ ਕੇ ਪਾਰਟੀ ਵਲੋਂ ਲੁਧਿਆਣਾ ਦੇ ਸਰਕਟ ਹਾਊਸ 'ਚ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੋਂ ਇਲਾਵਾ ਕਈ ਵਾਲੰਟੀਅਰ ਅਤੇ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਹਰਪਾਲ ਚੀਮਾ ਨੇ ਜਿੱਥੇ ਕਈ ਸਵਾਲ ਖੜ੍ਹੇ ਕੀਤੇ, ਉੱਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਵੀ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 

ਹਰਪਾਲ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਸਿੱਧੂ ਜਦੋਂ ਚਾਹੁਣ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸਿਮਰਜੀਤ ਸਿੰਘ ਬੈਂਸ ਵਲੋਂ ਸਿੱਧੂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਬੈਂਸ ਦੀ ਪਾਰਟੀ ਇਕ ਮੁਹੱਲਾ ਪਾਰਟੀ ਹੈ ਪਰ ਸਿੱਧੂ ਨੂੰ ਆਮ ਆਦਮੀ ਪਾਰਟੀ 'ਚ ਆਉਣ ਦਾ ਖੁੱਲ੍ਹਾ ਸੱਦਾ ਹੈ।


Babita

Content Editor

Related News