ਪਾਣੀ ਦੇ ਸੰਕਟ ਨੂੰ ਦੇਖਦਿਆਂ ''ਆਪ'' ਵਲੋਂ ਸੂਬਾ ਸਰਕਾਰ ਕੋਲੋਂ ਵਿਸ਼ੇਸ਼ ਮੰਗਾਂ

07/02/2019 10:07:26 AM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਦੇਸ਼ ਅੰਦਰ ਪਾਣੀ ਦੇ ਗਹਿਰਾਏੇ ਸੰਕਟ ਦੇ ਮੁੱਦੇ ਦੇ ਹੱਲ ਲਈ ਜਿਥੇ ਪਾਣੀ ਅਤੇ ਖੇਤੀ ਲਈ ਦੂਰਦਰਸ਼ੀ ਨੀਤੀਆਂ ਬਣਾਉਣ ਦੀ ਮੰਗ ਕੀਤੀ ਹੈ, ਉੱਥੇ ਨੀਤੀਆਂ ਨੂੰ ਅਮਲ 'ਚ ਲਿਆਉਣ ਲਈ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਇਸ ਲਈ ਵਿਸ਼ੇਸ਼ ਬਜਟ ਰਾਸ਼ੀ ਦਾ ਪ੍ਰਬੰਧ ਕਰਨ 'ਤੇ ਜ਼ੋਰ ਦਿੱਤਾ ਹੈ। 'ਆਪ' ਵਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਸੱਤਾ ਭੋਗਣ ਦੇ ਸਵਾਰਥ 'ਚ ਪੰਜਾਬ ਦੇ ਪਾਣੀ, ਕੁਦਰਤੀ ਵਸੀਲਿਆਂ ਅਤੇ ਵਾਤਾਵਰਣ ਨੂੰ ਬਰਬਾਦ ਕਰਕੇ ਰੱਖ ਦਿੱਤਾ, ਨਤੀਜੇ ਵਜੋਂ ਪੰਜਾਬ ਨੂੰ ਮਾਰੂਥਲ ਬਣਨ ਦੇ ਕੰਢੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਣੀਆਂ ਦੇ ਸੰਕਟ ਦੇ ਮੱਦੇਨਜ਼ਰ ਅਗਲੇ 20 ਸਾਲਾਂ ਬਾਅਦ ਪੰਜਾਬ ਦੇ ਮਾਰੂਥਲ ਬਣਨ ਦੀਆਂ ਚਿਤਾਵਨੀਆਂ ਦਿੰਦੇ ਹਨ ਪਰ ਇਸ ਤੋਂ ਬਚਾਅ ਲਈ ਕਰ ਕੁੱਝ ਨਹੀਂ ਰਹੇ। ਇਹੋ ਹਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈ, ਜੋ 'ਮਨ ਕੀ ਬਾਤ' 'ਚ ਪਾਣੀ ਦੇ ਸੋਮੇ-ਸਰੋਤ ਬਚਾਉਣ ਲਈ ਜਨ ਮੁਹਿੰਮ ਚਲਾਉਣ ਦਾ ਤਾਂ ਸੱਦਾ ਦਿੰਦੇ ਹਨ ਪਰ ਸਰਕਾਰ ਦੇ ਪੱਧਰ 'ਤੇ ਇਸ ਲਈ ਕੀ ਵਿਸ਼ੇਸ਼ ਕਦਮ ਉਠਾ ਰਹੇ ਹਨ, ਦੱਸਣੋਂ ਭੱਜ ਰਹੇ ਹਨ।


Babita

Content Editor

Related News