''ਕਰਤਾਰਪੁਰ ਲਾਂਘੇ'' ''ਤੇ ਸਿਆਸਤ ਨਾ ਕਰੇ ਪਾਕਿਸਤਾਨ : ਹਰਪਾਲ ਚੀਮਾ

08/16/2019 4:40:05 PM

ਚੰਡੀਗੜ੍ਹ : ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵਲੋਂ ਕੰਮ ਰੋਕ ਜਾਣ 'ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਇਸ ਮਾਮਲੇ 'ਚ ਸਿਆਸਤ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ਮੁੱਦੇ 'ਤੇ ਪਾਕਿਸਤਾਨ ਸਰਕਾਰ ਨਾਲ ਸੰਪਰਕ ਬਣਾ ਕੇ ਮਾਮਲੇ ਨੂੰ ਸੁਲਝਾਉਣਾ ਚਾਹੀਦਾ ਹੈ। ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਰਪਾਲ ਚੀਮਾ ਨੇ ਕਿਹਾ ਕਿ ਇਹ ਚੋਣਾ ਜਲਦ ਹੀ ਕਰਵਾ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਇਨ੍ਹਾਂ ਇਲਾਕਿਆਂ ਨੂੰ ਨੁਮਾਇੰਦਗੀ ਕਰਨ ਲਈ ਆਪਣਾ ਨੇਤਾ ਮਿਲ ਸਕੇ ਅਤੇ ਇਸ ਦੇ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।


Babita

Content Editor

Related News