ਮੋਗਾ ''ਚ ਚੋਣਾਂ ਤੋਂ ਪਹਿਲਾਂ ਹੋਈ ਹਿੰਸਾ ਨੂੰ ਲੈ ਕੇ ''ਆਪ'' ਨੇ ਮੰਗਿਆ ਕੈਪਟਨ ਦਾ ਅਸਤੀਫ਼ਾ
Thursday, Feb 11, 2021 - 04:27 PM (IST)
ਚੰਡੀਗੜ੍ਹ (ਵਾਰਤਾ) : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਗਾ 'ਚ 2 ਦਿਨ ਪਹਿਲਾਂ ਹੋਈ ਚੁਣਾਵੀ ਹਿੰਸਾ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਗੰਭੀਰ ਦੋਸ਼ ਲਾਏ ਹਨ। ਹਰਪਾਲ ਚੀਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਏ ਹਨ। ਹਰਪਾਲ ਚੀਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜਗਰਾਓਂ 'ਚ ਮਹਾਂਪੰਚਾਇਤ ਦੀ ਸਟੇਜ ਤੋਂ ਗਰਜੇ 'ਰਾਜੇਵਾਲ', ਨੌਜਵਾਨਾਂ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ
ਹਰਪਾਲ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਪੰਜਾਬ 'ਚ ਨਗਰ ਨਿਗਮ ਚੋਣਾਂ ਜਿੱਤਣ ਲਈ ਆਪਣੇ ਗੁੰਡਿਆਂ ਦੇ ਮਾਧਿਅਮ ਰਾਹੀਂ ਹਿੰਸਾ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ 2 ਦਿਨ ਪਹਿਲਾਂ ਮੋਗਾ 'ਚ ਕਾਂਗਰਸ ਦੇ ਗੁੰਡਿਆਂ ਨੇ 2 ਵਿਅਕਤੀਆਂ ਦਾ ਕਤਲ ਕਰ ਦਿੱਤਾ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ।
ਇਹ ਵੀ ਪੜ੍ਹੋ : ਮੋਹਾਲੀ ਪੁੱਜੇ 'ਭਾਜਪਾ ਆਗੂਆਂ' ਨੂੰ ਕਿਸਾਨਾਂ ਨੇ ਘੇਰਿਆ, ਮੌਕੇ 'ਤੇ ਪੁੱਜੀਆਂ ਪੁਲਸ ਟੀਮਾਂ
ਉਨ੍ਹਾਂ ਨੇ ਦੋਸ਼ ਲਾਇਆ ਕਿ ਉਸ ਤੋਂ ਪਹਿਲਾਂ ਜ਼ੀਰਾ 'ਚ ਆਪ ਉਮੀਦਵਾਰ ਨੂੰ ਡਰਾਇਆ-ਧਮਕਾਇਆ ਗਿਆ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਦਾ ਦਬਾਅ ਪਾਇਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਫਿਰੋਜ਼ਪੁਰ 'ਚ ਵੀ ਨਾਮਜ਼ਦਗੀ ਪੱਤਰ ਭਰਨ ਗਏ ਆਪ ਉਮੀਦਵਾਰਾਂ ਦੇ ਹੱਥਾਂ 'ਚੋਂ ਕਾਗਜ਼ ਖੋਹ ਲਏ ਗਏ। ਜਗਰਾਓਂ ਅਤੇ ਸੁਨਾਮ 'ਚ ਆਪ ਉਮੀਦਵਾਰ ਨੂੰ ਅਗਵਾ ਕਰ ਲਿਆ ਗਿਆ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਜਲਾਲਾਬਾਦ 'ਚ ਵੀ ਉਮੀਦਵਾਰਾਂ ਨੂੰ ਡਰਾਇਆ-ਧਮਕਾਇਆ ਗਿਆ।
ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਵੀ ਕੁੱਝ ਮੌਕਿਆਂ 'ਤੇ ਚੁਣਾਵੀ ਹਿੰਸਾ ਦੀਆਂ ਘਟਨਾਵਾਂ ਨੂੰ ਸੂਬੇ ਦੇ ਰਾਜ ਚੋਣ ਕਮਿਸ਼ਨਰ ਦੇ ਧਿਆਨ 'ਚ ਲਿਆ ਚੁੱਕੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨਰ ਨੇ ਵੀ ਇਸ 'ਤੇ ਕੋਈ ਧਿਆਨ ਨਹੀਂ ਦਿੱਤਾ।
ਨੋਟ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹੋਈਆਂ ਹਿੰਸਕ ਘਟਨਾਵਾਂ ਬਾਰੇ ਤੁਹਾਡੀ ਕੀ ਹੈ ਰਾਏ