ਢੀਂਡਸਾ ਧੜੇ ਨਾਲ ਗਠਜੋੜ ਕਰੇਗੀ 'ਆਪ' ਜਾਂ ਨਹੀਂ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ

04/08/2021 4:19:16 PM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਆੜ੍ਹਤੀਆਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਦਿੱਤਾ 10 ਅਪ੍ਰੈਲ ਤੱਕ ਦਾ ਸਮਾਂ

ਇਸ ਵਿੱਚ ਕਿਸੇ ਗਠਜੋੜ ਦੀ ਥਾਂ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਕਿਸੇ ਤਰ੍ਹਾਂ ਦਾ ਗਠਜੋੜ ਨਹੀਂ ਕਰੇਗੀ, ਸਗੋਂ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਆਗੂ ਜਲਦ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ 'ਕੋਰੋਨਾ', OSD ਦੀ ਰਿਪੋਰਟ ਵੀ ਪਾਜ਼ੇਟਿਵ

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕਾਰਜ ਕਰ ਰਹੇ ਹਨ, ਇਸ ਲਈ ਉਹ ਇਕ ਪਲੇਟਫਾਰਮ 'ਤੇ ਆ ਕੇ ਆਵਾਜ਼ ਬੁਲੰਦ ਕਰਨਗੇ ਤਾਂ ਜੋ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਬਾਰੇ ਕਾਫੀ ਸਕਾਰਾਤਮਕ ਹਨ ਅਤੇ ਉਹ ਜਲਦ ਹੀ ਇਸ ਬਾਰੇ ਕੋਈ ਫ਼ੈਸਲਾ ਲੈਣਗੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਲਿਖੋ


Babita

Content Editor

Related News