ਹਰਪਾਲ ਚੀਮਾ ਨੇ ਘੇਰੀ ਚੰਨੀ ਸਰਕਾਰ, 49 ਦਿਨਾਂ ਦੀ ਕਾਰਗੁਜ਼ਾਰੀ ''ਤੇ ਚੁੱਕੇ ਸਵਾਲ

Saturday, Nov 06, 2021 - 03:47 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਚੰਨੀ ਸਰਕਾਰ ਦੀ 49 ਦਿਨਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਗਏ। ਹਰਪਾਲ ਚੀਮਾ ਨੇ ਕਿਹਾ ਕਿ ਬੀਤੇ 49 ਦਿਨਾਂ ਦੌਰਾਨ ਚੰਨੀ ਸਰਕਾਰ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਜਾਂ ਬੇਅਦਬੀ ਦੇ ਦੋਸ਼ੀ ਨੂੰ ਜੇਲ੍ਹ ਨਹੀਂ ਭੇਜਿਆ।

ਇਹ ਵੀ ਪੜ੍ਹੋ : ਚੰਡੀਗੜ੍ਹ : ਅਕਾਲੀ ਕਾਰਕੁੰਨ ਬੈਰੀਕੇਡ ਤੋੜ CM ਚੰਨੀ ਦੀ ਰਿਹਾਇਸ਼ ਨੇੜੇ ਪੁੱਜੇ, ਪੁਲਸ ਨੇ ਕੀਤਾ ਲਾਠੀਚਾਰਜ (ਤਸਵੀਰਾਂ)

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੀ ਅਗਵਾਈ 'ਚ ਟਰਾਂਸਪੋਰਟ ਮਾਫ਼ੀਆ, ਰੇਤ ਮਾਫ਼ੀਆ ਵੱਧ ਰਿਹਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਪੰਜਾਬ ਸਰਕਾਰ ਇਕ ਵੀ ਚਾਰਜਸ਼ੀਟ ਪੇਸ਼ ਨਹੀਂ ਕਰ ਸਕੀ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹੁਣ ਤਾਂ ਨਵਜੋਤ ਸਿੱਧੂ ਦੀ ਆਪਣੀ ਸਰਕਾਰ ਹੈ, ਫਿਰ ਉਹ ਆਪਣੀ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਸਬੰਧੀ ਹਦਾਇਤਾਂ ਕਿਉਂ ਨਹੀਂ ਜਾਰੀ ਕਰਦੇ।

ਇਹ ਵੀ ਪੜ੍ਹੋ : ਪੰਜਾਬ ਅੰਦਰ ਅੱਜ ਵੀ 'ਕੈਪਟਨ' ਦੀ ਸਰਦਾਰੀ ਬਰਕਰਾਰ, ਚੰਨੀ ਸਰਕਾਰ ਲਈ ਖੜ੍ਹੀ ਹੋ ਰਹੀ ਵੱਡੀ ਚਿਤਾਵਨੀ

ਹਰਪਾਲ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ 49 ਦਿਨਾਂ 'ਚ ਪੰਜਾਬ ਦੇ ਏ. ਜੀ. ਅਤੇ ਡੀ. ਜੀ. ਪੀ. ਨੂੰ ਲੈ ਕੇ ਫ਼ੈਸਲਾ ਨਹੀਂ ਕਰ ਸਕੀ ਹੈ ਤਾਂ ਇਸ ਸਰਕਾਰ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਚੰਨੀ ਸਰਕਾਰ ਨੂੰ ਚੈਲੰਜ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਕ ਡੈੱਡਲਾਈਨ ਦੇ ਦੇਵੇ ਕਿ ਇੰਨੇ ਦਿਨਾਂ 'ਚ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ ਬਿਜਲੀ ਤਾਂ ਸਸਤੀ ਕਰ ਦਿੱਤੀ ਪਰ ਬਿਜਲੀ ਖ਼ਰੀਦ ਸਮਝੌਤੇ ਰੱਦ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ : ਰਾਜਪੁਰਾ 'ਚ ਡਾਇਰੀਆ ਦਾ ਕਹਿਰ, ਦੂਸ਼ਿਤ ਪਾਣੀ ਪੀਣ ਕਾਰਨ 4 ਬੱਚਿਆਂ ਦੀ ਮੌਤ

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਰਹੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਦੇ ਸਿਰਫ 49 ਦਿਨ ਬਾਕੀ ਰਹਿ ਗਏ ਹਨ ਕਿਉਂਕਿ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ ਅਤੇ ਇਸ ਦੌਰਾਨ ਪੰਜਾਬ ਦੇ ਮੁੱਦਿਆਂ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News