ਐਕਸ਼ਨ ਮੋਡ ''ਚ ਵਿੱਤ ਮੰਤਰੀ ਹਰਪਾਲ ਚੀਮਾ, ਚੈਕਿੰਗ ਦੌਰਾਨ ਗਾਇਬ ਮਿਲਿਆ ਨਾਇਬ ਤਹਿਸੀਲਦਾਰ
Wednesday, Mar 30, 2022 - 01:33 PM (IST)
ਸੰਗਰੂਰ/ਦਿੜ੍ਹਬਾ (ਵਿਜੈ ਕੁਮਾਰ ਸਿੰਗਲਾ) : ਪੰਜਾਬ ਅੰਦਰ ਅਫ਼ਸਰਸ਼ਾਹੀ ਨੂੰ ਜਵਾਬਦੇਹ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ਤੇ ਹਾਜ਼ਰ ਰਹਿਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜਿੱਥੇ ਪੰਜਾਬ ਦੀ ਜ਼ਿਲ੍ਹਾ ਪੱਧਰ ਦੀ ਅਫ਼ਸਰਸ਼ਾਹੀ ਯਤਨਸ਼ੀਲ ਹੈ, ਉੱਥੇ ਹੀ ਵਿਧਾਇਕਾਂ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਵੀ ਦਫ਼ਤਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਦੇ ਹਵਾਲੇ ਹੋਇਆ ਸਿਟੀ ਬਿਊਟੀਫੁੱਲ 'ਚੰਡੀਗੜ੍ਹ', ਸਰਵਿਸ ਰੂਲ ਦਾ ਫ਼ਰਮਾਨ ਜਾਰੀ
ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਚਨਚੇਤ ਦਿੜ੍ਹਬਾ ਵਿਖੇ ਤਹਿਸੀਲ ਕੰਪਲੈਕਸ ਅੰਦਰ ਦੌਰਾ ਕੀਤਾ ਗਿਆ। ਇਸ ਦੌਰਾਨ ਨਾਇਬ ਤਹਿਸੀਲਦਾਰ ਨੂੰ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ। ਹਰਪਾਲ ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ, ਅਧਿਕਾਰੀਆਂ ਦੀ ਦਫ਼ਤਰ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸਮੂਹ ਨਗਰ ਸੁਧਾਰ ਟਰੱਸਟ ਕੀਤੇ ਭੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ