ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ, ਫੇਸਬੁੱਕ ’ਤੇ ਪੋਸਟ ਪਾ ਕੀਤੀ ਇਹ ਅਪੀਲ

Wednesday, May 05, 2021 - 10:40 AM (IST)

ਚੰਡੀਗੜ੍ਹ/ਜਲੰਧਰ: ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ ’ਤੇ ਪੋਸਟ ਪਾ ਕੇ ਖ਼ੁਦ ਜਾਣਕਾਰੀ ਦਿੱਤੀ ਹੈ।ਕੋਰੋਨਾ ਪੀੜਤ ਹੋਣ ਤੋਂ ਬਾਅਦ ਹਰਪਾਲ ਚੀਮਾ ਘਰ ’ਚ ਇਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ’ਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ: ਠਿੰਡਾ 'ਚ ਮਿੰਨੀ ਲਾਕਡਾਊਨ ਦਾ ਵਿਰੋਧ, ਪ੍ਰਦਰਸ਼ਨ ਕਰ ਰਹੇ ਕਈ ਦੁਕਾਨਦਾਰ ਲਏ ਹਿਰਾਸਤ 'ਚ

PunjabKesari

ਇਹ ਵੀ ਪੜ੍ਹੋ: ਯਾਤਰੀਆਂ ਦੀ ਸੁਵਿਧਾਵਾਂ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਨੇ ਸ਼ੁਰੂ ਕੀਤੀ ਇੰਟਰਸਟੇਟ ਬੱਸਾਂ ਦੀ ਆਵਾਜਾਈ  

ਦੱਸ ਦੇਈਏ ਕਿ ਪੰਜਾਬ ’ਚ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 173 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 7601 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9645 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 3,99,556 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,27,976 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 61,935 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 


Shyna

Content Editor

Related News