ਵਿੱਤ ਮੰਤਰੀ ਹਰਪਾਲ ਚੀਮਾ ਮੋਗਾ ਦੀ ਅਦਾਲਤ ’ਚ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

Tuesday, Jan 17, 2023 - 06:32 PM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਸਾਬਕਾ ਵਿਧਾਇਕ ਹਰਜੋਤ ਕਮਲ ਵਲੋਂ ਕੀਤੇ ਗਏ ਮਾਣਹਾਨੀ ਦੇ ਮਾਮਲੇ ਦੇ ਚੱਲਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਮੋਗਾ ਦੀ ਅਦਾਲਤ ਵਿਚ ਪੇਸ਼ ਹੋਏ। ਦਰਅਸਲ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਮੋਗਾ ਦੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ’ਤੇ ਢਾਈ ਸਾਲ ਪਹਿਲਾਂ ਮੋਗਾ ਵਿਚੋਂ ਲੰਘ ਰਹੇ ਰਾਸ਼ਟਰੀ ਸ਼ਾਹ ਮਾਰਗ 105-ਬੀ ਦੇ ਪੈਸਿਆਂ ਦਾ ਗਬਨ ਕਰਨ ਦੇ ਸਾਬਕਾ ਵਿਧਾਇਕ ਹਰਜੋਤ ਕਮਲ ’ਤੇ ਦੋਸ਼ਾਂ ਲਗਾਏ ਸਨ। ਇਸ ਦੇ ਵਿਰੋਧ ਵਿਚ ਹਰਜੋਤ ਕਮਲ ਵਲੋਂ ਹਰਪਾਲ ਚੀਮਾਂ ਖ਼ਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਸੀ। ਇਸ ਦੇ ਚੱਲਦੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਮੋਗਾ ਅਦਾਲਤ ਵਿਚ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਮਨਦੀਪ ਕੌਰ ਅਰੋੜਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਕਬੱਡੀ ’ਚ ਵੱਡਾ ਨਾਮਣਾ ਖੱਟਣ ਵਾਲੇ ਚੋਟੀ ਦੇ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ’ਚ ਮੌਤ

ਦੂਜੇ ਪਾਸੇ ਸਾਬਕਾ ਵਿਧਾਇਕ ਹਰਜੋਤ ਕਮਲ ਨੇ ਕਿਹਾ ਕਿ ਉਨ੍ਹਾਂ ’ਤੇ ਜੋ ਦੋਸ਼ ਲਗਾਏ ਗਏ ਹਨ, ਉਹ ਝੂਠੇ ਹਨ ਅਤੇ ਮੈਨੂੰ ਮਾਣਯੋਗ ਅਦਾਲਤ ’ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਜਿਸ ਬੈਂਕ ਵਿਚ ਗਬਨ ਦੇ ਪੈਸੇ ਜਮਾਂ ਹੋਣ ਦੇ ਦੋਸ਼ ਲਗਾਏ ਸਨ, ਉਸ ਬੈਂਕ ਦੀ ਅਜੀਤਪਾਲ ਵਿਚ ਬ੍ਰਾਂਚ ਹੀ ਨਹੀਂ ਹੈ। 

ਇਹ ਵੀ ਪੜ੍ਹੋ : ਨਾਭਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਕਾਲਾ ਧੰਦਾ, ਜਨਾਨੀਆਂ ਦੀਆਂ ਕਤਤੂਆਂ ਸੁਣ ਹੋਵੋਗੇ ਹੈਰਾਨ

ਹਰਜੋਤ ਕਮਲ ਦੇ ਕੇਸ ਦੀ ਪੈਰਵੀ ਕਰ ਰਹੇ ਬਾਰ ਐਸੋਸੀਏਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਵਕੀਲ ਹਰਦੀਪ ਸਿੰਘ ਲੋਧੀ ਨੇ ਕਿਹਾ ਕਿ ਸਾਬਕਾ ਵਿਧਾਇਕ ਵੱਲੋਂ ਪਹਿਲਾਂ ਲੀਗਲ ਨੋਟਿਸ ਭੇਜਿਆ ਗਿਆ ਸੀ ਪਰ ਜਦੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੋਈ ਜਵਾਬ ਨਹੀਂ ਦਿੱਤਾ ਤਾਂ ਇਸ ਤੋਂ ਬਾਅਦ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ। 

ਇਹ ਵੀ ਪੜ੍ਹੋ : ਠੰਡ ਦੀ ਪਿਕਚਰ ਅਜੇ ਬਾਕੀ ਹੈ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਚਿੰਤਾ, ਪੰਜਾਬੀਆਂ ਨੂੰ ਫਿਰ ਛਿੜੇਗਾ ਕਾਂਬਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News