'ਆਪ' ਨੇ ਜਲੰਧਰ ਜ਼ਿਮਨੀ ਚੋਣ ਲਈ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਲਾਇਆ ਇੰਚਾਰਜ

Friday, Apr 07, 2023 - 06:23 PM (IST)

'ਆਪ' ਨੇ ਜਲੰਧਰ ਜ਼ਿਮਨੀ ਚੋਣ ਲਈ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਲਾਇਆ ਇੰਚਾਰਜ

ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਣਨ ਮਗਰੋਂ ਹੁਣ ਆਮ ਆਦਮੀ ਪਾਰਟੀ ਨੇ ਚੋਣ ਇੰਚਾਰਜ ਦੀ ਵੀ ਡਿਊਟੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਜ਼ਿਮਨੀ ਚੋਣ ਦੀ ਕਮਾਨ ਸੌਂਪੀ ਗਈ ਹੈ। ਹਰਪਾਲ ਚੀਮਾ ਨੂੰ ਚੋਣ ਇੰਚਾਰਜ ਲਗਾਇਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਦਿੱਤੀ ਹੈ। 

ਉਨ੍ਹਾਂ ਲਿਖਿਆ ਕਿ ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਬਹੁਤ-ਬਹੁਤ ਮੁਬਾਰਕਾਂ। ਉਮੀਦ ਹੈ ਚੀਮਾ ਸਾਬ੍ਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਸ਼ੁੱਭਕਾਮਨਾਵਾਂ। 

ਇਹ ਵੀ ਪੜ੍ਹੋ :  ਟਾਂਡਾ ਵਿਖੇ ਪੇਟੀ 'ਚੋਂ ਮਿਲੀ ਵਿਆਹੁਤਾ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਗੈਂਗਰੇਪ ਮਗਰੋਂ ਕੀਤਾ ਗਿਆ ਸੀ ਕਤਲ

PunjabKesari

ਇਥੇ ਦੱਸਣਯੋਗ ਹੈ ਕਿ ਕਾਂਗਰਸ ਵਿਚੋਂ ਬਾਹਰ ਕੱਢਣ ਮਗਰੋਂ ਜਲੰਧਰ ਵੈਸਟ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨੀਂ 'ਆਪ' ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਵੀਰਵਾਰ ਜਲੰਧਰ ਜ਼ਿਮਨੀ ਚੋਣ ਲਈ 'ਆਪ' ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਦੀ ਟਿਕਟ ’ਤੇ ਜਲੰਧਰ ਲੋਕ ਸਭਾ ਸੀਟ ’ਤੇ ਉਪ ਚੋਣ ਲੜਨ ਦੀ ਇੱਛਾ ਜਤਾਉਂਦੇ-ਜਤਾਉਂਦੇ ਆਖਿਰ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਕਾਂਗਰਸ ਵੱਲੋਂ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਨੂੰ ਹਮਦਰਦੀ ਦੀ ਵੋਟ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ’ਚ ਗਰਮਾਗਰਮੀ, ਪੈਸਾ ਖ਼ਰਚਣ ਤੋਂ ਕਤਰਾਉਣ ਲੱਗੇ ਨੇਤਾ

ਦੱਸਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦਿਹਾਂਤ ਦੇ ਬਾਅਦ ਤੋਂ ਹੀ ਸੁਸ਼ੀਲ ਰਿੰਕੂ ਕਾਂਗਰਸ ਦੀ ਟਿਕਟ ਮੰਗ ਰਹੇ ਸਨ ਅਤੇ ਇਸ ਲਈ ਉਹ ਉਪਰ ਤੱਕ ਪਹੁੰਚ ਕਰ ਚੁੱਕੇ ਸਨ ਪਰ ਉਨ੍ਹਾਂ ਨੂੰ ਟਿਕਟ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਸੀ। ਕੁਝ ਦਿਨ ਪਹਿਲਾਂ ਜਦੋਂ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿਚ ਜਾਣ ਦੀਆਂ ਚਰਚਾਵਾਂ ਦੇ ਬਾਜ਼ਾਰ ਨੇ ਜ਼ੋਰ ਫੜਿਆ ਤਾਂ ਪਾਰਟੀ ਦੇ ਆਲਾ ਨੇਤਾ ਉਨ੍ਹਾਂ ਨੂੰ ਮਨਾਉਣ ਲਈ ਪੂਰਾ ਜ਼ੋਰ ਲਗਾਉਂਦੇ ਰਹੇ। ਇਹ ਵੀ ਚਰਚਾ ਹੈ ਕਿ ਟਿਕਟ ਨੂੰ ਲੈ ਕੇ ਪਾਰਟੀ ਹਾਈਕਮਾਨ ਕੋਲ ਵੀ ਦੁਬਾਰਾ ਵਿਚਾਰ ਕੀਤੇ ਜਾਣ ਦੀ ਗੱਲ ਵੀ ਪਹੁੰਚੀ ਪਰ ਪਾਰਟੀ ਹਾਈਕਮਾਨ ਵੱਲੋਂ ਪਹਿਲਾਂ ਤੋਂ ਉਮੀਦਵਾਰ ਐਲਾਨੇ ਕਰਮਜੀਤ ਕੌਰ ਨਾਲ ਖੜ੍ਹੇ ਹੋਣ ਤੋਂ ਸੁਸ਼ੀਲ ਰਿੰਕੂ ਕੋਲ ਦੂਜਾ ਕੋਈ ਚਾਰਾ ਵੀ ਨਹੀਂ ਬਚਿਆ ਸੀ। ਹੁਣ ਜਦਕਿ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ‘ਆਪ’ ਦੀ ਟਿਕਟ ’ਤੇ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤਾਂ ਕੀ ਉਹ ਆਸਾਨੀ ਨਾਲ ਜਲੰਧਰ ਸੰਸਦ ਸੀਟ ਜਿੱਤ ਪਾਉਣਗੇ। ਸਿਆਸਤ ਦੇ ਮਾਹਿਰਾਂ ਦੀ ਮੰਨੀਏ ਤਾਂ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਵੋਟ ਬੈਂਕ ’ਤੇ ਨਜ਼ਰ ਮਾਰੀਏ ਤਾਂ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਕਾਫੀ ਜ਼ੋਰ ਲਗਾਉਣਾ ਪਵੇਗਾ।

ਇਹ ਵੀ ਪੜ੍ਹੋ : ਟਾਂਡਾ ਵਿਖੇ ਵਾਪਰਿਆ ਰੂਹ ਕੰਬਾਊ ਹਾਦਸਾ, ਪਿਓ-ਪੁੱਤ ਦੀ ਤੜਫ਼-ਤੜਫ਼ ਕੇ ਹੋਈ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News

News Hub