ਹਰਪਾਲ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ
Wednesday, Apr 13, 2022 - 07:24 PM (IST)
ਚੰਡੀਗੜ੍ਹ-ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸੁਵਿਧਾ ਲਈ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਕ ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ। ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਤੋਂ ਬੈਂਕ ਦੀ ਪਾਰਦਰਸ਼ਤਾ 'ਚ ਹੋਰ ਜ਼ਿਆਦਾ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਲੋਨ ਯੋਜਨਾਵਾਂ ਅਤੇ ਲੋਨ ਲੈਣ ਦੀਆਂ ਪ੍ਰਕਿਰਿਆਵਾਂ ਬਾਰੇ ਆਸਾਨੀ ਨਾਲ ਜ਼ਿਆਦਾ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਦੋਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜ੍ਹੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਪਹੁੰਚ ਵਧਾਏਗੀ।
ਇਹ ਵੀ ਪੜ੍ਹੋ : ਲਗਾਤਾਰ ਤੀਸਰੇ ਹਫ਼ਤੇ ਕੋਰੋਨਾ ਦੇ ਮਾਮਲਿਆਂ ਤੇ ਮੌਤਾਂ ਦੀ ਗਿਣਤੀ 'ਚ ਆਈ ਕਮੀ : WHO
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਆਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ 'ਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਪ੍ਰਭਾਵੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ 'ਚ ਸਹਾਇਤਾ ਮਿਲੇਗੀ। ਪੰਜਾਬ ਸੂਬੇ ਦੇ ਸਾਰੇ ਪ੍ਰਾਈਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਸਬੰਧੀ ਵੇਰਵਿਆਂ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ 'ਤੇ ਉਪਲੱਬਧ ਹੋਣਗੀਆਂ।
ਇਹ ਵੀ ਪੜ੍ਹੋ : ਕੈਨੇਡਾ 'ਚ ਭਾਰਤੀ ਵਿਦਿਆਰਥੀ ਦੇ ਕਤਲ ਦਾ ਸ਼ੱਕੀ ਗ੍ਰਿਫ਼ਤਾਰ : ਪੁਲਸ
ਉਨ੍ਹਾਂ ਕਿਹਾ ਕਿ ਜਨਤਾ ਨਾਲ ਸਮਾਜਿਕ ਤੌਰ 'ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈੱਬਸਾਈਟ 'ਤੇ ਉਪਲੱਬਧ ਕਰਵਾਈ ਗਈ ਹੈ। ਚੀਮਾ ਨੇ ਇਸ ਕੰਮ ਲਈ ਬੈਂਕ ਮੈਨੇਜਮੈਂਟ ਨੂੰ ਵਧਾਈ ਦਿੱਤੀ। ਇਸ ਮੌਕੇ 'ਤੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਕੁਾਰ ਗੁਪਤਾ ਨੇ ਸਹਿਕਾਰਤਾ ਮੰਤਰੀ ਦਾ ਬੈਂਕ ਦੀ ਵੈੱਬਸਾਈਟ ਲਾਂਚ ਕਰਨ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪਾਕਿ ਦੇ ਨਵੇਂ PM ਸ਼ਾਹਬਾਜ਼ ਸ਼ਰੀਫ਼ ਕਰ ਸਕਦੇ ਹਨ ਸਾਊਦੀ ਅਰਬ ਤੇ ਚੀਨ ਦਾ ਦੌਰਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ