ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
Saturday, Dec 28, 2024 - 05:46 AM (IST)
![ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ](https://static.jagbani.com/multimedia/05_45_2517871910010.jpg)
ਪਟਿਆਲਾ/ਸਨੌਰ (ਮਨਦੀਪ ਜੋਸਨ, ਰਾਜੇਸ਼ ਪੰਜੌਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹਰ ਪਲ ਕਿਸਾਨਾਂ ਦੇ ਨਾਲ ਹੈ ਪਰ ਮਾਣਯੋਗ ਸੁਪਰੀਮ ਕੋਰਟ ਨੂੰ ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਸਬੰਧੀ ਜਾਂਚ ਲਈ ਪੰਜਾਬ ਦੀ ਥਾਂ ਕੇਂਦਰ ਸਰਕਾਰ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ।
ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਜੇਕਰ ਇਹ ਹੁਕਮ ਜਾਰੀ ਹੋ ਜਾਣ ਤਾਂ ਇਹ ਮਸਲਾ 10 ਦਿਨਾਂ ’ਚ ਹੀ ਹੱਲ ਹੋ ਸਕਦਾ ਹੈ। ਚੀਮਾ ਨੇ ਆਖਿਆ ਕਿ ਹੁਣ ਤਾਂ ਕੇਂਦਰ ਸਰਕਾਰ ਵਲੋਂ ਬਣਾਈ ਗਈ ਸੰਸਦੀ ਕਮੇਟੀ ਨੇ ਵੀ ਸਾਰੀ ਰਿਪੋਰਟ ਕੇਂਦਰ ਨੂੰ ਸਬਮਿਟ ਕਰ ਦਿੱਤੀ ਹੈ। ਇਸ ਤੋਂ ਬਾਅਦ ਵੀ ਕੇਂਦਰ ਵਲੋਂ ਕਿਸਾਨਾਂ ਸਬੰਧੀ ਕੋਈ ਗੱਲ ਨਾ ਕਰਨਾ ਬੇਹੱਦ ਨਿੰਦਣਯੋਗ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e