ਰਾਜਪੁਰਾ 'ਚ ਹਾਈਵੇ 'ਤੇ ਹਰਪਾਲ ਚੀਮਾ ਦੀ Live Raid, ਇਕੱਠੇ ਹੀ ਫੜ੍ਹ ਲਏ ਕਈ ਟਰੱਕ ਤੇ ਫਿਰ... (ਤਸਵੀਰਾਂ)

Saturday, Jan 21, 2023 - 11:01 AM (IST)

ਰਾਜਪੁਰਾ 'ਚ ਹਾਈਵੇ 'ਤੇ ਹਰਪਾਲ ਚੀਮਾ ਦੀ Live Raid, ਇਕੱਠੇ ਹੀ ਫੜ੍ਹ ਲਏ ਕਈ ਟਰੱਕ ਤੇ ਫਿਰ... (ਤਸਵੀਰਾਂ)

ਪਟਿਆਲਾ (ਬਲਜਿੰਦਰ/ਪਰਮੀਤ) : ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼ਨੀਵਾਰ ਨੂੰ ਸਵੇਰੇ ਹੀ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਅਚਨਚੇਤ ਹੀ ਟਰੱਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਉੱਚ ਅਧਿਕਾਰੀ ਵੀ ਸਨ। ਮੰਤਰੀ ਨੇ ਸੂਬੇ 'ਚ ਆ ਰਹੇ ਅਤੇ ਜਾ ਰਹੇ ਟਰੱਕਾਂ ਦੀ ਚੈਕਿੰਗ ਕਰ ਕੇ ਜੀ. ਐੱਸ. ਟੀ. ਦੀ ਚੋਰੀ ਦੀ ਚੈਕਿੰਗ ਕੀਤੀ। ਹਰਪਾਲ ਚੀਮਾ ਨੇ ਮੌਕੇ ’ਤੇ ਮੀਡੀਆ ਨੂੰ ਦੱਸਿਆ ਕਿ ਉਹ ਆਪਣੇ ਹਲਕੇ 'ਚ ਜਾ ਰਹੇ ਸਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਆਇਆ ਕਾਂਗਰਸ ਦਾ ਸੱਦਾ, 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ 'ਚ ਹੋ ਸਕਦੇ ਨੇ ਸ਼ਾਮਲ

PunjabKesari

ਜਦੋਂ ਉਨ੍ਹਾਂ ਨੂੰ ਜੀ. ਐੱਸ. ਟੀ. ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ ਲੱਦੇ ਸਾਮਾਨ ਦੇ ਬਿੱਲ ਹੀ ਨਹੀਂ ਹਨ। ਅਜਿਹਾ ਹੀ ਇਕ ਟਰੱਕ ਕਬਾੜ ਦਾ ਸਾਮਾਨ ਲੈ ਕੇ ਜਾ ਰਿਹਾ ਸੀ, ਜਿਸ ਕੋਲ ਕੋਈ ਬਿੱਲ ਨਹੀਂ ਸੀ।

ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਦਰਜ ਕੀਤਾ ਮਾਮਲਾ

PunjabKesari

ਉਨ੍ਹਾਂ ਦੱਸਿਆ ਕਿ ਅਜਿਹੇ ਸਾਰੇ ਟਰੱਕਾਂ ਵਾਲਿਆਂ ਦੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਲਗਾਇਆ ਜਾਵੇਗਾ। ਇਕ ਅੰਦਾਜ਼ੇ ਮੁਤਾਬਕ ਅਜਿਹੇ ਡਿਫਾਲਟਰਾਂ ਨੂੰ 10 ਤੋਂ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਚੀਮਾ ਨੇ ਦੱਸਿਆ ਕਿ ਕੁੱਝ ਟਰੱਕਾਂ ਵਾਲੇ ਬਹੁਤ ਚੰਗੇ ਸੁਭਾਅ ਦੇ ਹਨ, ਜਿਨ੍ਹਾਂ ਦੇ ਸਾਰੇ ਦਸਤਾਵੇਜ਼ ਪੂਰੇ ਮਿਲੇ ਹਨ।
PunjabKesari
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News