ਔਰਤਾਂ ਨੂੰ 1100 ਰੁਪਏ ਦੇਣ ਬਾਰੇ ਆਹ ਕੀ ਕਹਿ ਗਏ ਹਰਪਾਲ ਚੀਮਾ! ਤੁਸੀਂ ਵੀ ਸੁਣੋ (ਵੀਡੀਓ)
Wednesday, Mar 26, 2025 - 01:58 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਨ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਔਰਤਾਂ ਨੂੰ 1100-1100 ਰੁਪਏ ਦੇਣ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਤੋਂ ਸਰਵੇ ਕਰਵਾ ਰਹੇ ਹਨ ਅਤੇ ਵਿਚਾਰ-ਚਰਚਾ ਜਾਰੀ ਹੈ। ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ ਇਹ ਪੈਸੇ ਦੇ ਦਿੱਤੇ ਜਾਣਗੇ। ਵਿਰੋਧੀਆਂ 'ਤੇ ਤੰਜ ਕੱਸਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸਾਲ 2022 ਤੋਂ ਬਾਅਦ ਪਹਿਲੀ ਵਾਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਮੌਕੇ ਵਿਰੋਧੀਆਂ ਦੀ ਕਲਾਸ ਲਾਉਂਦਿਆਂ ਹਰਪਾਲ ਚੀਮਾ ਨੇ ਕਿਹਾ ਕਿ 2002 ਤੋਂ ਲੈ ਕੇ 2022 ਤੱਕ 2 ਵਾਰ ਕਾਂਗਰਸ ਅਤੇ 2 ਵਾਰ ਅਕਾਲੀ-ਭਾਜਪਾ ਦੀ ਸਰਕਾਰ ਰਹੀ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਇਨ੍ਹਾਂ 2 ਦਹਾਕਿਆਂ ਦੇ ਸਮੇਂ ਦੌਰਾਨ ਨਾ ਪੰਜਾਬ ਦੇ ਨੌਜਵਾਨਾਂ ਅਤੇ ਨਾ ਕਿਸਾਨਾਂ ਲਈ ਕੋਈ ਰੋਡਮੈਪ ਸੀ, ਸਗੋਂ ਪੰਜਾਬ ਨੂੰ ਬਰਬਾਦ ਕਰਨ ਲਈ ਨਵੀਆਂ-ਨਵੀਆਂ ਸਕੀਮਾਂ ਦੀ ਸ਼ੁਰੂਆਤ ਇਨ੍ਹਾਂ ਦੋਹਾਂ ਸਰਕਾਰਾਂ ਦੇ ਸਮੇਂ ਹੋਈ। ਪੰਜਾਬ ਅੰਦਰ ਚਿੱਟੇ ਦਾ ਪਰਵੇਸ਼ ਨਾਲ ਪੰਜਾਬ ਦੀ ਜਵਾਨੀ ਨੂੰ ਮਾਰਨ ਲਈ ਇਕ ਬਹੁਤ ਵੱਡੀ ਸਾਜ਼ਿਸ਼ ਅਕਾਲੀ-ਭਾਜਪਾ ਸਰਕਾਰ ਨੇ ਘੜ੍ਹੀ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲ ਦੇ ਗਵਾਹ ਹਨ ਕਿ ਪਹਿਲੀ ਵਾਰ 'ਚਿੱਟਾ' ਨਾਂ ਦਾ ਸ਼ਬਦ ਅਕਾਲੀ-ਭਾਜਪਾ ਦੀ ਸਰਕਾਰ 'ਚ ਮਿਲਿਆ। ਪਹਿਲੀ ਵਾਰ ਪੰਜਾਬ ਦੇ ਬਜ਼ੁਰਗਾਂ ਅਤੇ ਨੌਜਵਾਨਾਂ ਨੇ ਸੁਣਿਆ ਕਿ ਚਿੱਟਾ ਨਾਂ ਦਾ ਕੋਈ ਨਸ਼ਾ ਪੰਜਾਬ 'ਚ ਆਇਆ ਹੈ। ਨਸ਼ੇ ਦੇ ਕਾਰੋਬਾਰ ਨੂੰ ਪੰਜਾਬ ਦੀ ਹੱਦ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਅਕਾਲੀ-ਭਾਜਪਾ ਦੀ ਸਰਕਾਰ ਨੇ ਲਈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
ਫਿਰ ਜਦੋਂ ਕਾਂਗਰਸ ਨੇ ਸਰਕਾਰ ਬਣਾਈ ਤਾਂ ਧਾਰਮਿਕ ਗ੍ਰੰਥਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਕਿਹਾ ਸੀ ਕਿ ਉਹ ਪੰਜਾਬ 'ਚੋਂ ਨਸ਼ਾ ਖ਼ਤਮ ਕਰਨਗੇ ਪਰ ਅਜਿਹਾ ਕੁੱਝ ਨਹੀਂ ਹੋਇਆ। ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ 'ਚ ਆਉਣ ਸਾਰ ਸਭ ਤੋਂ ਪਹਿਲਾਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਪਹਿਲੀ ਕੈਬਨਿਟ ਮੀਟਿੰਗ ਦੌਰਾਨ 30 ਹਜ਼ਾਰ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕਰਕੇ ਇਕ ਇਤਿਹਾਸ ਸਿਰਜਿਆ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਤੋਂ ਦੂਰ ਅਤੇ ਰੁਜ਼ਗਾਰ ਦੇ ਨੇੜੇ ਜਾਵੇਗਾ। ਇਹ ਮੁਹਿੰਮ ਪੰਜਾਬ 'ਚ ਜਾਰੀ ਹੈ ਅਤੇ ਅਸੀਂ 50 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਹੁਣ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕ ਵੱਸਦਾ ਪੰਜਾਬ ਬਣਾ ਰਹੇ ਹਾਂ। ਇਸੇ ਕਰਕੇ ਅਸੀਂ ਅੱਜ ਦੇ ਬਜਟ ਦਾ ਥੀਮ 'ਬਦਲਦਾ ਪੰਜਾਬ' ਰੱਖਿਆ ਹੈ। ਉੁਨ੍ਹਾਂ ਕਿਹਾ ਕਿ ਪੰਜਾਬ ਨੂੰ ਅਸੀਂ ਆਰਥਿਕ ਪੱਖੋਂ ਮਜ਼ਬੂਤ ਬਣਾ ਰਹੇ ਹਾਂ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8