ਸਦਨ 'ਚ ਹਰਪਾਲ ਚੀਮਾ ਦਾ 'ਜੀ ਰਾਮ ਜੀ' ਨਾਮ ਨੂੰ ਲੈ ਕੇ ਵੱਡਾ ਬਿਆਨ-ਬੋਲੇ ਕਿਰਪਾ ਕਰਕੇ...
Tuesday, Dec 30, 2025 - 02:23 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂ 'ਜੀ ਰਾਮ ਜੀ' ਰੱਖਣ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਂਦਾ ਗਿਆ ਹੈ, ਜਿਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਰੋਟੀ ਮਨਰੇਗਾ ਤੋਂ ਚੱਲਦੀ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਕੀਮ ਦਾ ਨਾਂ ਧਰਮ ਦੇ ਨਾਂ 'ਤੇ ਰੱਖਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਰਾਮ ਜੀ ਦੇ ਨਾਂ ਪਿੱਛੇ ਲੁਕ ਕੇ ਭਾਜਪਾ ਨੇ ਦੇਸ਼ ਦੇ ਮਜ਼ਦੂਰਾਂ 'ਤੇ ਹਮਲਾ ਬੋਲਿਆ ਹੈ।
ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਮ ਜੀ ਸਾਡੇ ਲਈ ਬਹੁਤ ਪਵਿੱਤਰ ਹਨ, ਕਿਰਪਾ ਕਰਕੇ ਉਨ੍ਹਾਂ ਦੇ ਨਾਂ ਦਾ ਇਸਤੇਮਾਲ ਨਾ ਕਰੋ ਕਿਉਂਕਿ ਜਦੋਂ ਨਾਅਰੇ ਲੱਗਣਗੇ, ਜਦੋਂ ਸਕੀਮ 'ਚ ਕੋਈ ਗਲਤੀ ਕਰ ਲਈ ਜਾਂ ਵਿਰੋਧ ਪ੍ਰਦਰਸ਼ਨ ਹੋਇਆ ਕਰਨਗੇ ਤਾਂ ਫਿਰ 'ਜੀ ਰਾਮ ਜੀ' ਮੁਰਦਾਬਾਦ ਹੋਇਆ ਕਰੇਗਾ। ਫਿਰ ਇਹ ਬੇਅਦਬੀ ਹੋਇਆ ਕਰੇਗੀ ਅਤੇ ਇਸ ਦੀ ਹਿੱਸੇਦਾਰ ਭਾਰਤੀ ਜਨਤਾ ਪਾਰਟੀ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਆਤਮਾ ਨੂੰ ਬਦਲਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ਦੀ ਲੇਡੀ ਡਰੱਗ ਅਫ਼ਸਰ ਨੇ ਚਮਕਾਇਆ ਪੂਰੇ ਦੇਸ਼ ਦਾ ਨਾਂ, ਕਾਇਮ ਕੀਤੀ ਵੱਡੀ ਮਿਸਾਲ
ਕੇਂਦਰ ਨੇ ਦੇਸ਼ ਭਰ ਦੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਇਸ ਸਕੀਮ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਸਾਰੇ ਲੋਕਾਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਦੇਸ਼ ਦੀ ਹੁਕਮਰਾਨ ਸਰਕਾਰ ਕਿਸ ਤਰ੍ਹਾਂ ਗਰੀਬਾਂ 'ਤੇ ਜ਼ੁਲਮ ਕਰ ਰਹੀ ਹੈ। ਮਜ਼ਦੂਰਾਂ ਨੂੰ ਬੰਧੂਆ ਅਤੇ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਜਨਾ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
