ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਏਗੀ ਪੰਜਾਬ ਸਰਕਾਰ: ਹਰਪਾਲ ਚੀਮਾ
Saturday, Sep 09, 2023 - 11:00 AM (IST)

ਜਲੰਧਰ (ਧਵਨ)–ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ’ਤੇ ਲੈ ਕੇ ਜਾਵੇਗੀ। ਕੌਮਾਂਤਰੀ ਸਾਖਰਤਾ ਦਿਵਸ ਦੇ ਮੌਕੇ ’ਤੇ ਉਨ੍ਹਾਂ ਆਪਣੇ ਸੁਨੇਹੇ ਵਿਚ ਕਿਹਾ ਕਿ ਹਰ ਨਾਗਰਿਕ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਸਿੱਖਿਆ ਨਾਲ ਜੁੜ ਕੇ ਦੇਸ਼ ਨੂੰ ਤਰੱਕੀ ਦੇ ਸਿਖ਼ਰ ’ਤੇ ਲੈ ਕੇ ਜਾਣਗੇ।
ਚੀਮਾ ਨੇ ਕਿਹਾ ਕਿ ਜਦੋਂ ਸੂਬੇ ਦੇ ਨਾਗਰਿਕ ਪੜ੍ਹੇ-ਲਿਖੇ ਹੋਣਗੇ ਤਾਂ ਇਸ ਨਾਲ ਜਿੱਥੇ ਇਕ ਪਾਸੇ ਸੂਬੇ ਦਾ ਵਿਕਾਸ ਹੋਵੇਗਾ ਤਾਂ ਦੂਜੇ ਪਾਸੇ ਇਹ ਨਾਗਰਿਕ ਦੇਸ਼ ਨੂੰ ਵੀ ਦੁਨੀਆ ਵਿਚ ਉੱਚਾ ਚੁੱਕਣ ਵਿਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਏਜੰਡੇ ਵਿਚ ਸਿੱਖਿਆ ਅਤੇ ਸਿਹਤ ਖੇਤਰ ਸਭ ਤੋਂ ਉੱਪਰ ਹਨ ਅਤੇ ਇਨ੍ਹਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੱਜ ਜਲੰਧਰ ਦੇ ਦੌਰੇ 'ਤੇ ਸੀ. ਐੱਮ. ਭਗਵੰਤ ਮਾਨ, ਸਬ-ਇੰਸਪੈਕਟਰਾਂ ਨੂੰ ਦੇਣਗੇ ਤੋਹਫ਼ਾ
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਉਨ੍ਹਾਂ ਸੂਬੇ ਦੀ ਅਰਥਵਿਵਸਥਾ ਦੀ ਚਰਚਾ ਕਰਦਿਆਂ ਕਿਹਾ ਕਿ ਆਰਥਿਕ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿਚ ਪੰਜਾਬ ਤੇਜ਼ੀ ਨਾਲ ਵਿਕਸਿਤ ਹੁੰਦਾ ਹੋਇਆ ਸੂਬਾ ਬਣ ਕੇ ਉਭਰੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜੀ. ਐੱਸ. ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿਚ ਵਪਾਰੀ ਵਰਗ ਦੇ ਸਹਿਯੋਗ ਨਾਲ ਸਰਕਾਰ ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਵਿਚ ਪੰਜਾਬ ਦੀ ਅਰਥਵਿਵਸਥਾ ਕਾਫ਼ੀ ਮਜ਼ਬੂਤ ਹੋ ਜਾਵੇਗੀ ਅਤੇ ਆਰਥਿਕ ਸੁਧਾਰਾਂ ਨੂੰ ਲੈ ਕੇ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਚੱਲਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ