ਖਹਿਰਾ ਦੇ ਸਾਥੀ ਵਿਧਾਇਕਾਂ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਖੁਲਾਸਾ (ਵੀਡੀਓ)

01/11/2019 11:24:01 AM

ਸੰਗਰੂਰ(ਪ੍ਰਿੰਸ)— ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਖਹਿਰਾ ਮੌਕਾਪਰਸਤ ਵਿਅਕਤੀ ਹਨ, ਜੋ ਪਹਿਲਾਂ ਪਾਰਟੀ ਵਿਚ ਆ ਜਾਂਦੇ ਹਨ ਅਤੇ ਫਿਰ ਆਪਣੀ ਵੱਖਰੀ ਪਾਰਟੀ ਬਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ 'ਤੇ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ। ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੁਖਪਾਲ ਖਹਿਰਾ ਨਾਲ ਜੋ ਵਿਧਾਇਕ ਪਾਰਟੀ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ ਅਤੇ ਉਹ ਜਲਦੀ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਜਾਣਗੇ, ਕਿਉਂਕਿ ਉਹ ਖਹਿਰਾ ਬਾਰੇ ਸਭ ਕੁੱਝ ਜਾਣ ਚੁੱਕੇ ਹਨ।

ਇਸ ਮੌਕੇ ਚੀਮਾ ਨੇ ਬੇਅਦਬੀ ਲਈ ਕੈਪਟਨ ਅਤੇ ਬਾਦਲ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਵੀ ਬਾਦਲਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬਣਾਈ ਗਈ ਰਿਪੋਰਟ ਵਿਚ ਵੀ ਬਾਦਲਾਂ ਦਾ ਨਾਂ ਸਾਹਮਣੇ ਆਇਆ ਹੈ। ਇਸ ਦੇ ਬਾਵਜੂਦ ਵੀ ਕੈਪਟਨ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ, ਜਿਸ ਦੋਂ ਪਤਾ ਲੱਗਦਾ ਹੈ ਕਿ ਬਾਦਲ ਅਤੇ ਕੈਪਟਨ ਦੋਵੇਂ ਆਪਸ ਵਿਚ ਮਿਲੇ ਹੋਏ ਹਨ। ਪਟਿਆਲਾ ਪੁਲਸ ਵੱਲੋਂ ਅਕਾਲੀ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਇਕ ਰਿਸ਼ਤੇਦਾਰ ਨੂੰ ਬਲਾਤਕਾਰ ਦੇ ਕੇਸ ਵਿਚ ਫੜੇ ਜਾਣ 'ਤੇ ਹਰਪਾਲ ਚੀਮਾ ਨੇ ਕਿਹਾ ਕਿ ਅਜਿਹੇ ਲੋਕਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।


cherry

Content Editor

Related News