ਖਹਿਰਾ ਐੱਮ.ਐੱਲ.ਏ. ਦੇ ਅਹੁਦੇ ਤੋਂ ਵੀ ਦੇਵੇ ਅਸਤੀਫਾ : ਹਰਪਾਲ ਚੀਮਾ

01/06/2019 4:23:37 PM

ਸੰਗਰੂਰ(ਪ੍ਰਿੰਸ)— ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤੇ ਜਾਣ 'ਤੇ ਕਿਹਾ ਕਿ ਖਹਿਰਾ ਨੂੰ ਪਹਿਲਾਂ ਐੱਮ.ਐੱਲ.ਏ. ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ, ਕਿਉਂਕਿ ਆਮ ਆਦਮੀ ਪਾਰਟੀ ਦੇ ਨਿਸ਼ਾਨ 'ਤੇ ਹੀ ਉਹ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕੌਰ ਕਮੇਟੀ ਜਲਦੀ ਹੀ ਵੱਖ-ਵੱਖ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ।

ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਤਸੀਫਾ ਦੇ ਦਿੱਤਾ ਹੈ। ਖਹਿਰਾ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਭੇਜੇ ਅਸਤੀਫੇ ਵਿਚ ਸੁਖਪਾਲ ਖਹਿਰਾ ਨੇ ਲਿਖਿਆ ਹੈ ਕਿ ਪਾਰਟੀ ਆਪਣੀ ਵਿਚਾਰਧਾਰਾ ਅਤੇ ਆਦਰਸ਼ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਪਾਰਟੀ 'ਚੋਂ ਅਤਸੀਫਾ ਦੇ ਰਹੇ ਹਨ।