CM ਮਾਨ ਦੀ ਮਾਤਾ ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

03/12/2024 12:07:34 PM

ਅੰਮ੍ਰਿਤਸਰ(ਵੈੱਬ ਡੈਸਕ, ਸਰਬਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਹਰ ਵਾਰ ਦੀ ਤਰ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। 

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਇਸ ਉਪਰੰਤ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਸੇਵਾ ਕੀਤੀ ਗਈ ਅਤੇ ਉਨ੍ਹਾਂ ਕਿਹਾ ਵਾਹਿਗੁਰੂ ਦੇ ਘਰ ਮੱਥਾ ਟੇਕਣ ਦੇ ਲਈ ਆਏ ਹਾਂ ਕਿ ਪੰਜਾਬ ਦੇ ਲੋਕ ਹਮੇਸ਼ਾ ਹੀ ਖੁਸ਼ਹਾਲ ਰਹਿਣ ।

ਇਹ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹੋਣ। ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੇ ਕਈ ਇਸ ਪਵਿੱਤਰ ਅਸਥਾਨ (ਗੁਰੂ ਘਰ) ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan