ਸਿੱਧੂ ਤੋਂ ਬਾਅਦ ਹੁਣ ਹਰਪਾਲ ਚੀਮਾ ਨੇ ਚੁੱਕੇ ਏਅਰ ਸਟ੍ਰਾਈਕ ''ਤੇ ਸਵਾਲ
Monday, Mar 04, 2019 - 05:20 PM (IST)
ਸੰਗਰੂਰ (ਹਨੀ ਕੋਹਲੀ)— ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਏਅਰ ਸਟ੍ਰਾਈਕ 'ਤੇ ਸਵਾਲ ਚੁੱਕਣ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਏਅਰ ਸਟ੍ਰਾਈਕ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਰਪਾਲ ਸਿੰਘ ਚੀਮਾ ਨੇ ਸਿੱਧੂ ਦਾ ਪੱਖ ਪੂਰਦੇ ਹੋਏ ਕਿਹ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ 'ਚ ਕੀਤੀ ਗਈ ਏਅਰ ਸਟ੍ਰਾਈਕ ਦੀ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਕੁਝ ਦਿਨ ਪਹਿਲਾਂ ਆਏ ਸਰਵੇ 'ਚ ਭਾਜਪਾ ਦਾ ਗ੍ਰਾਫ ਬਿਲਕੁਲ ਹੇਠਾਂ ਡਿੱਗ ਚੁੱਕਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਇਸ ਸਮੇਂ ਸਾਰੀ ਦੇਸ਼ ਦੀ ਜਨਤਾ ਦੇਸ਼ ਦੀ ਫੌਜ ਨਾਲ ਹੈ ਅਤੇ ਸਰਕਾਰ ਨੂੰ ਇਸ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਨਵੋਜਤ ਸਿੰਘ ਸਿੱਧੂ ਜੋ ਕਹਿ ਰਹੇ ਹਨ ਉਹ ਬਿਲਕੁਲ ਸਹੀ ਹੈ ਅਤੇ ਮੋਦੀ ਨੂੰ ਇਸ ਬਾਰੇ ਦੇਸ਼ ਦੀ ਜਨਤਾ ਨੂੰ ਆਪਣਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ।
ਉਥੇ ਹੀ ਪਾਕਿ ਵੱਲੋਂ ਦਿੱਤਾ ਗਿਆ ਬਿਆਨ ਕਿ ਮਸੂਦ ਅਜ਼ਹਰ ਬੀਮਾਰ ਹੈ ਅਤੇ ਉਸ ਦੀ ਕਿਡਨੀ ਖਰਾਬ ਹੈ 'ਤੇ ਹਰਪਾਲ ਚੀਮਾ ਨੇ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਾਹ ਕਿ ਪਾਕਿਸਤਾਨ ਸਿਰਫ ਮਸੂਦ ਅਜ਼ਹਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਭਾਰਤ ਨੂੰ ਵੀ ਇਨ੍ਹਾਂ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ। ਜੋ ਪਾਕਿਸਤਾਨ ਦੀ ਸਰੱਹਦ 'ਤੇ ਅੱਤਵਾਦ ਪਨਪ ਰਿਹਾ ਹੈ, ਉਸ ਨੂੰ ਖਤਮ ਕਰਨ ਲਈ ਪਾਕਿ ਨੂੰ ਸਖਤ ਕਦਮ ਚੁਕਣੇ ਚਾਹੀਦੇ ਹਨ ਨਾ ਕਿ ਇਸ ਤਰ੍ਹਾਂ ਦੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਕਿ ਮਸੂਦ ਅਜ਼ਹਰ ਬੀਮਾਰ ਹੈ ਜਾਂ ਉਸ ਦੀ ਕਿਡਨੀ ਖਰਾਬ ਹੈ।