ਨੌਦੀਪ ਕੌਰ ਦੀ ਰਿਹਾਈ ਨੂੰ ਲੈ ਕੇ ਕੈਪਟਨ ਕਰਨ ਖੱਟੜ ਨਾਲ ਗੱਲਬਾਤ: ਹਰਪਾਲ ਚੀਮਾ

Thursday, Feb 11, 2021 - 05:29 PM (IST)

ਚੰਡੀਗੜ੍ਹ (ਵਾਰਤਾ)— ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਗਿ੍ਰਫ਼ਤਾਰ ਸਮਾਜਿਕ ਵਰਕਰ ਨੌਦੀਪ ਕੌਰ ਦੀ ਤੁਰੰਤ ਰਿਹਾਈ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਚੀਮਾ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਪੱਤਰਕਾਰਾਂ ਅਤੇ ਸਮਾਜਿਕ ਵਰਕਰਾਂ ਦੀਆਂ ਗਿ੍ਰਫ਼ਤਾਰੀਆਂ ਬੇਹੱਦ ਗੈਰ-ਲੋਕਤਾਂਤ੍ਰਿਕ ਕਦਮ ਹਨ। 

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਨੌਦੀਪ ਕੌਰ ਨੂੰ 12 ਜਨਵਰੀ ਨੂੰ ਹਰਿਆਣਾ ਪੁਲਸ ਨੇ ਗਿ੍ਰਫ਼ਤਾਰ ਕੀਤਾ ਸੀ। ਆਮ ਆਦਮੀ ਪਾਰਟੀ ਦੇ ਨੇਤਾ ਨੇ ਕਿਹਾ ਕਿ ਅੰਦੋਲਨ ਕਰ ਰਹੇ ਲੋਕਾਂ ਅਨੁਸਾਰ ਪੁਲਸ ਹਿਰਾਸਤ ’ਚ ਸਮਾਜਿਕ ਵਰਕਰਾਂ ਦਾ ਯੌਨ ਸ਼ੋਸ਼ਨ ਕੀਤਾ ਗਿਆ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਨੌਦੀਪ ਕੌਰ ਦੀ ਤੁਰੰਤ ਰਿਹਾਈ ਲਈ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੱਤਰੀ ਨਾਲ ਗੱਲਬਾਤ ਕਰਨ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਰੇਡ ਕਰਨ ਗਈ ਪੁਲਸ ’ਤੇ ਚੱਲੀ ਗੋਲੀ, ਗੈਂਗਸਟਰ ਸਣੇ 3 ਅੜਿੱਕੇ

ਚੀਮਾ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤੀ ਜਨਤਾ ਪਾਰਟੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੇ ਵੇਖਿਆ ਕਿ ਕਿਵੇਂ ਭਾਜਪਾ ਦੇ ਆਗੂਆਂ ਨੇ ਬਦਨਾਮ ਕਰਨ ਲਈ ਉਨ੍ਹਾਂ ਨੂੰ ਖ਼ਾਲਿਸਤਾਨੀ, ਅੱਤਵਾਦੀ, ਪਾਕਿਸਤਾਨ ਅਤੇ ਚੀਨ ਦਾ ਏਜੰਟ ਕਿਹਾ, ਕਿਸਾਨਾਂ ’ਤੇ ਹਮਲੇ ਕਰਵਾਏ ਪਰ ਜਦੋਂ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਦਬਾ ਸਕੀ ਤਾਂ ਹੁਣ ਕਿਸਾਨਾਂ ਦੀ ਆਵਾਜ਼ ਉਠਾ ਰਹੇ ਸਮਾਜਿਕ ਵਰਕਰਾਂ ਅਤੇ ਪੱਤਰਕਾਰਾਂ ਨੂੰ ਜਬਰਨ ਗਿ੍ਰਫ਼ਤਾਰ ਕਰਕੇ ਉਨ੍ਹਾਂ ’ਤੇ ਝੂਠੇ ਮੁਕੱਦਮੇ ਦਾਇਰ ਕਰਕੇ ਉਨ੍ਹਾਂ ਨੂੰ ਡਰਾਇਆ ਜਾ ਰਿਹਾ ਹੈ। 

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News