ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਹਰਪਾਲ ਚੀਮਾ ਨੇ ਘੇਰੀ ਕੈਪਟਨ ਸਰਕਾਰ, ਦਿੱਤਾ ਹਫ਼ਤੇ ਦਾ ਅਲਟੀਮੇਟਮ

Wednesday, Jun 09, 2021 - 03:41 PM (IST)

ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਹਰਪਾਲ ਚੀਮਾ ਨੇ ਘੇਰੀ ਕੈਪਟਨ ਸਰਕਾਰ, ਦਿੱਤਾ ਹਫ਼ਤੇ ਦਾ ਅਲਟੀਮੇਟਮ

ਜਲੰਧਰ (ਰਾਹੁਲ)- ਜਲੰਧਰ ਦੇ ਸਰਕਟ ਹਾਊਸ ਵਿਖੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਬੱਚਿਆਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਕ ਮੰਗ ਪੱਤਰ ਪੰਜਾਬ ਦੇ ਡੀ. ਜੀ. ਪੀ. ਨੂੰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਗਰੀਬ ਬੱਚਿਆਂ ਦਾ ਪੈਸਾ ਜਾਰੀ ਨਹੀਂ ਕੀਤਾ ਗਿਆ ਤਾਂ ਉਹ ਸੂਬੇ ਦੇ ਮੰਤਰੀਆਂ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ:  ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ

PunjabKesari
ਕੈਪਟਨ ਸਰਕਾਰ 'ਤੇ ਹਮਲਾ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਸਾਲ 2013 ਤੋਂ ਸਕਾਲਰਸ਼ਿਪ ਸਕੀਮ ਘੋਟਾਲੇ ਦਾ ਸ਼ਿਕਾਰ ਹੋ ਰਹੀ ਹੈ। 2017 ਤਕ 1200 ਕਰੋੜ ਰੁਪਏ ਕੇਂਦਰ ਭੇਜੇ ਸਨ, ਉਹ ਵੀ ਘੋਟਾਲੇ ਦੇ ਭੇਟ ਚੜ੍ਹੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਸੀ ਕਿ ਅਸੀਂ ਜਾਂਚ ਕਰਾਂਗੇ ਪਰ ਹੁਣ ਕੈਪਟਨ ਦਾ ਮੰਤਰੀ ਹੀ ਘੋਟਾਲੇ ਵਿਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਘੋਟਾਲਾ ਕਰੀਬ 64 ਕਰੋੜ ਦਾ ਹੈ।
ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼

ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਘੋਟਾਲੇ ਬਾਰੇ ਚਿੱਠੀ ਲਿਖ ਗਈ ਹੈ ਕਿ ਐੱਸ.ਸੀ/ਐੱਸ.ਟੀ.ਐਕਟ ਅਧੀਨ  ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਹੋਰ ਵੀ ਜਿਹੜੇ ਅਫ਼ਸਰ ਹਨ, ਜਿਨ੍ਹਾਂ ਨੇ ਪੈਸਾ ਡਾਇਵਰਟ ਕੀਤਾ ਹੈ ਅਤੇ ਬੱਚਿਆਂ ਦੇ ਰੋਲ ਨੰਬਰ ਰੋਕੇ, ਉਨ੍ਹਾਂ ਖ਼ਿਲਾਫ਼ ਜਲਦੀ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਪੈਸਾ ਕੈਪਟਨ ਅਮਰਿੰਦਰ ਸਿੰਘ ਪਿੰਡਾਂ ਦੇ ਵਿਕਾਸ ਵਿਚ ਲਗਾ ਰਹੇ ਹਨ। 

ਇਹ ਵੀ ਪੜ੍ਹੋ:  ਸਰਕਾਰੀ ਸਕੂਲਾਂ ’ਚ ਪੜ੍ਹਦੇ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੇਵੇਗੀ ਇਹ ਖ਼ਾਸ ਸਹੂਲਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News