ਕੇਂਦਰ ਦਾ ਇਕ ਹੋਰ ਪੰਜਾਬ ਵਿਰੋਧੀ ਫ਼ੈਸਲਾ! Notification ਦੀ ਕਾਪੀ ਦਿਖਾ ਕੈਬਨਿਟ ਮੰਤਰੀ ਨੇ ਆਖ਼''ਤੀਆਂ ਵੱਡੀਆਂ ਗੱਲਾਂ

Saturday, Nov 01, 2025 - 03:54 PM (IST)

ਕੇਂਦਰ ਦਾ ਇਕ ਹੋਰ ਪੰਜਾਬ ਵਿਰੋਧੀ ਫ਼ੈਸਲਾ! Notification ਦੀ ਕਾਪੀ ਦਿਖਾ ਕੈਬਨਿਟ ਮੰਤਰੀ ਨੇ ਆਖ਼''ਤੀਆਂ ਵੱਡੀਆਂ ਗੱਲਾਂ

ਚੰਡੀਗੜ੍ਹ (ਵੈੱਬ ਡੈਸਕ): ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਤੇ ਸਿੰਡੀਕੇਟ ਸਬੰਧੀ ਲਏ ਗਏ ਫ਼ੈਸਲੇ ਦਾ ਪੰਜਾਬ ਸਰਕਾਰ ਨੇ ਤਿੱਖੇ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੋਟੀਫ਼ਿਕੇਸ਼ਨ ਦੀ ਕਾਪੀ ਦਿਖਾ ਕੇ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਆਗੂਆਂ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਖ਼ਾਸਮਖ਼ਾਸ ਬਣ ਕੇ ਮਾਰੀ 1,00,00,000₹ ਦੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਹੈ। ਇਸ ਦੀ ਸਥਾਪਨਾ 1882 ਵਿਚ ਲਾਹੌਰ ਵਿਚ ਹੋਈ ਸੀ। ਦੇਸ਼ ਦੀ ਵੰਡ ਤੋਂ ਬਾਅਦ ਇਸ ਨੂੰ ਚੰਡੀਗੜ੍ਹ ਸ਼ਿਫਟ ਕਰ ਦਿੱਤਾ ਗਿਆ ਸੀ। ਪਰ ਹੁਣ ਕੇਂਦਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੜ੍ਹਾਈ ਦਾ ਕੇਂਦਰੀਕਰਨ ਕਰ ਕੇ ਸੂਬਿਆਂ ਦੀਆਂ ਭਾਸ਼ਾਵਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੈਨੇਟ ਵਿਚ 90 ਮੈਂਬਰ ਹੁੰਦੇ ਸੀ, ਉਸ ਨੂੰ ਘਟਾ ਕੇ 31 ਕਰ ਦਿੱਤਾ ਗਿਆ, ਜਿਸ ਵਿਚ ਸਿਰਫ਼ 18 ਚੁਣੇ ਹੋਏ ਮੈਂਬਰ ਹੋਣਗੇ, 6 ਨੋਮੀਨੇਟਡ ਤੇ 7 ਐਕਸ-ਓਫ਼ਿਸ਼ੋ ਮੈਂਬਰ ਹੋਣਗੇ। ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਸੈਨੇਟ ਵਿਚ ਅਸਿੱਧੇ ਤੌਰ 'ਤੇ 13 ਮੈਂਬਰ ਕੇਂਦਰ ਦੇ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਘਟਨਾ! 10-12 ਬੰਦੇ ਲੈ ਕੇ ਸਕੀ ਭੈਣ ਦੇ ਘਰ ਜਾ ਵੜਿਆ ਭਰਾ ਤੇ ਫ਼ਿਰ... 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਤੇ ਕੇਂਦਰ ਸਰਕਾਰ ਵਿਚ ਹਿਟਲਰ ਦੀ ਆਤਮਾ ਵੜ ਗਈ ਹੈ ਤੇ ਉਨ੍ਹਾਂ ਦੇ ਕਦਮ ਤਾਨਾਸ਼ਾਹੀ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਸੈਨੇਟ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਸ਼ਕਤੀਆਂ ਵੀ ਘਟਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਪੁੱਛਿਆ ਕਿ ਉਹ ਇਸ ਫ਼ੈਸਲੇ 'ਤੇ ਆਪਣੇ ਅਸਤੀਫ਼ੇ ਦੇਣਗੇ ਜਾਂ ਆਪਣੀਆਂ ਕੁਰਸੀਆਂ ਬਚਾਉਣ ਲਈ ਭਾਜਪਾ ਅੱਗੇ ਗੋਡੇ ਟੇਕ ਦੇਣਗੇ? ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਸੰਸਥਾਵਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਜਿਨ੍ਹਾਂ 'ਚ ਸੂਬਿਆਂ ਦੀ ਖ਼ੁਦਮੁਖ਼ਤਿਆਰੀ ਸੀ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹੱਕਾਂ 'ਤੇ ਡਟ ਕੇ ਪਹਿਰਾ ਦੇਵੇਗੀ ਤੇ ਇਸ ਫ਼ੈਸਲੇ ਖ਼ਿਲਾਫ਼ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਕੇਂਦਰ ਇੰਝ ਪੰਜਾਬੀਆਂ ਨੂੰ ਦਬਾ ਨਹੀਂ ਸਕਦੀ। 

 


author

Anmol Tagra

Content Editor

Related News